ਸਾਬਕਾ ਮੰਤਰੀ ਰਾਣਾ ਸੋਢੀ ਦੇ ਪੁੱਤਰ ਅਨੁਮੀਤ ਸੋਢੀ ਖਿਲਾਫ਼ ਕਾਰਵਾਈ ਲਈ EC ਨੇ ਪੰਜਾਬ ਰਾਜਪਾਲ ਕੋਲ ਪਹੁੰਚ ਕੀਤੀ ਹੈ। ਮੁੱਖ ਚੋਣ ਅਫਸਰ ਡਾ. ਕਰੁਣਾ ਰਾਜੂ ਨੇ ਇਸ ਸਬੰਧੀ ਗਵਰਨਰ ਨੂੰ ਪੱਤਰ ਲਿਖਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਅਨੁਮੀਤ ਸੋਢੀ ਆਪਣੇ ਪਿਤਾ ਰਾਣਾ ਗੁਰਮੀਤ ਸੋਢੀ ਲਈ ਚੋਣ ਪ੍ਰਚਾਰ ਕਰ ਰਹੇ ਹਨ, ਜੋ ਫਿਰੋਜ਼ਪੁਰ ਤੋਂ ਭਾਜਪਾ ਦੇ ਉਮੀਦਵਾਰ ਹਨ।
ਮੁੱਖ ਚੋਣ ਅਫਸਰ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਵਿਰੁੱਧ ਦੋ ਸ਼ਿਕਾਇਤਾਂ ਮਿਲੀਆਂ ਹਨ। ਇਕ ਤਾਂ ਉਨ੍ਹਾਂ ‘ਤੇ ਦੋਸ਼ ਲਗਾਇਆ ਗਿਆ ਹੈ ਕਿ ਅਨੁਮੀਤ ਸਿੰਘ ਨੂੰ ਮਿਲੇ ਅਧਿਕਾਰਾਂ ਦੀ ਉਨ੍ਹਾਂ ਵੱਲੋਂ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਅਨੁਮੀਤ ਸਿੰਘ ਵੱਲੋਂ ਆਪਣੇ ਪਿਤਾ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਇਸ ਦੌਰਾਨ, ਈ.ਸੀ.ਆਈ. ਨੇ ਰਾਜ ਸੂਚਨਾ ਕਮਿਸ਼ਨਰ ਦੇ ਸਕੱਤਰ ਨੂੰ ਇੱਕ ਪੱਤਰ ਵੀ ਲਿਖਿਆ ਹੈ ਕਿ ਸੂਚਨਾ ਅਧਿਕਾਰ ਐਕਟ 2005 ਦੀ ਧਾਰਾ 12 (6) ਅਤੇ ਚੋਣਾਂ ਦੇ ਸਮੇਂ ਦੌਰਾਨ ਵੱਖ-ਵੱਖ ਕਮਿਸ਼ਨਾਂ ਦੇ ਮੈਂਬਰਾਂ ਦੇ ਦੌਰਿਆਂ ਸਬੰਧੀ ਕਮਿਸ਼ਨ ਦੀਆਂ ਮੌਜੂਦਾਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ, ਚੋਣ ਕਮਿਸ਼ਨ ਚਾਹੁੰਦਾ ਹੈ ਕਿ ਇਹ ਸਾਰੇ ਸੂਚਨਾ ਕਮਿਸ਼ਨਰਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਕਿ ਪ੍ਰਚਾਰ ਕਰਦੇ ਸਮੇਂ ਉਹ ਸਰਕਾਰੀ ਵਾਹਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ।