ਚੰਡੀਗੜ੍ਹ : ਹਾਲ ਹੀ ਵਿੱਚ ਬੀਜੇਪੀ ਵਿੱਚ ਸ਼ਾਮਲ ਹੋਏ ਪੰਜਾਬੀ ਫ਼ਿਲਮਾਂ ਦੇ ਅਦਾਕਾਰ ਹੌਬੀ ਧਾਲੀਵਾਲ ਪਟਿਆਲਾ ਜ਼ਿਲ੍ਹਾ ਚੋਣ ਆਈਕਨ ਨਹੀਂ ਹੋਣਗੇ। ਉਨ੍ਹਾਂ ਦੀ ਨਿਯੁਕਤੀ ਚੋਣ ਕਮਿਸ਼ਨ ਵੱਲੋਂ ਵਾਪਿਸ ਲੈ ਲਈ ਗਈ ਹੈ।
ਮੁੱਖ ਚੋਣ ਅਧਿਕਾਰੀ ਪੰਜਾਬ ਨੇ ਸ਼ੁੱਕਰਵਾਰ ਨੂੰ ਪਟਿਆਲਾ ਦੇ ਜ਼ਿਲ੍ਹਾ ਚੋਣ ਆਈਕਨ ਵਜੋਂ ਪੰਜਾਬੀ ਅਦਾਕਾਰ ਕਮਲ ਧਾਲੀਵਾਲ ਜਿਨ੍ਹਾਂ ਨੂੰ ਹੌਬੀ ਧਾਲੀਵਾਲ ਵਜੋਂ ਵੀ ਜਾਣਿਆ ਜਾਂਦਾ ਹੈ, ਦੀ ਨਿਯੁਕਤੀ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਡਾ.ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਹੌਬੀ ਧਾਲੀਵਾਲ ਨੇ ਹਾਲ ਹੀ ਵਿੱਚ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ, ਜਿਸ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਪਟਿਆਲਾ ਜ਼ਿਲ੍ਹਾ ਚੋਣ ਆਈਕਨ ਵਜੋਂ ਉਸਦੀ ਨਿਯੁਕਤੀ ਵਾਪਸ ਲੈ ਲਈ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਅਦਾਕਾਰ ਹੌਬੀ ਧਾਲੀਵਾਲ ਸੋਮਵਾਰ ਨੂੰ ਬਾਲੀਵੁੱਡ ਅਦਾਕਾਰਾ ਮਾਹੀ ਗਿੱਲ ਦੇ ਨਾਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ। ਦੱਸ ਦੇਈਏ ਕਿ ਪੰਜਾਬ ਵਿੱਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।