ਦਿੱਲੀ ਦੇ ਆਬਕਾਰੀ ਨੀਤੀ ਕੇਸ ਵਿਚ ਈਡੀ ਨੇ ਇਕ ਹੋਰ ਸ਼ਖਸ ਦ ਗ੍ਰਿਫਤਾਰੀ ਕੀਤੀ ਹੈ। ਅਧਿਕਾਰੀਆਂ ਮੁਤਾਬਕ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕਾਰੋਬਾਰੀ ਦਿਨੇਸ਼ ਅਰੋੜਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਸੀਬੀਆਈ ਵੱਲੋਂ ਜਾਂਚ ਕੀਤੇ ਜਾ ਰਹੇ ਇਸੇ ਮਾਮਲੇ ਵਿਚ ਅਰੋੜਾ ਨੂੰ ਸਰਕਾਰੀ ਗਵਾਹ ਐਲਾਨਿਆ ਗਿਆ ਹੈ। ਜੇਲ੍ਹ ਵਿਚ ਬੰਦ ਆਮ ਆਦਮੀ ਪਾਰਟੀ ਨੇਤਾ ਮਨੀਸ਼ ਸਿਸੋਦੀਆ ਦੇ ਕਰੀਬੀ ਮੰਨੇ ਜਾਣ ਵਾਲੇ ਅਰੋੜਾ ਈਡੀ ਵੱਲੋਂ ਮਾਮਲੇ ਵਿਚ ਹੁਣ ਤੱਕ ਗ੍ਰਿਫਤਾਰ ਕੀਤੇ ਜਾਣ ਵਾਲੇ 13ਵੇਂ ਵਿਅਕਤੀ ਹਨ। ਪਿਛਲੇ ਸਾਲ ਸ਼ਹਿਰ ਦੀ ਇਕ ਅਦਾਲਤ ਨੇ ਇਸ ਮਾਮਲੇ ਵਿਚ ਅਰੋੜਾ ਨੂੰ ਸਰਕਾਰੀ ਗਵਾਹ ਬਣਾਉਣ ਦੀ ਸੀਬੀਆਈ ਅਪੀਲ ਨੂੰ ਸਵੀਕਾਰ ਕਰ ਲਿਆ ਸੀ।
ਈਡੀ ਨੇ ਹੁਣ ਤੱਕ ਇਸ ਮਾਮਲੇ ਵਿਚ 5 ਦੋਸ਼ ਪੱਤਰ ਦਾਇਰ ਕੀਤੇ ਹਨ ਜਿਨ੍ਹਾਂ ਵਿਚੋਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਖਿਲਾਫ ਦੋਸ਼ ਪੱਤਰ ਵੀ ਸ਼ਾਮਲ ਹਨ। 2022 ਵਿਚ ਈਡੀ ਨੇ ਮਾਮਲੇ ਵਿਚ ਆਪਣੀ ਪਹਿਲੀ ਚਾਰਜਸ਼ੀਟ ਦਾਖਲ ਕੀਤੀ ਸੀ। ਏਜੰਸੀ ਨੇ ਕਿਹਾ ਕਿ ਉਸ ਨੇ FIR ਦਰਜ ਕਰਨ ਤੇ ਸੀਬੀਆਈ ਮਾਮਲੇ ਦਾ ਨੋਟਿਸ ਲੈਣ ਦੇ ਬਾਅਦ ਹੁਣ ਤੱਕ ਇਸ ਮਾਮਲੇ ਵਿਚ 200 ਤੋਂ ਵੱਧ ਤਲਾਸ਼ੀ ਮੁਹਿੰਮ ਚਲਾਏ ਹਨ। ਇਹ ਮਾਮਲਾ ਦਿੱਲੀ ਦੇ ਉਪ ਰਾਜਪਾਲ ਦੀ ਸਿਫਾਰਸ਼ ‘ਤੇ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ : ਰਾਸ਼ਟਰੀ ਗੀਤ ਦਾ ਅਪਮਾਨ ਕਰਨ ਦੇ ਦੋਸ਼ ‘ਚ ਵੱਡੀ ਕਾਰਵਾਈ, 12 ਲੋਕਾਂ ਨੂੰ ਲਿਆ ਹਿਰਾਸਤ ‘ਚ
ਅਕਤੂਬਰ ਵਿੱਚ, ਈਡੀ ਨੇ ਇਸ ਮਾਮਲੇ ਵਿੱਚ ਦਿੱਲੀ ਦੇ ਜੋਰ ਬਾਗ ਸਥਿਤ ਇੱਕ ਸ਼ਰਾਬ ਵਿਤਰਕ, ਇੰਡੋਸਪੀਰੀਟ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸਮੀਰ ਮਹਿੰਦਰੂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਦਿੱਲੀ ਅਤੇ ਪੰਜਾਬ ਵਿੱਚ ਲਗਭਗ ਤਿੰਨ ਦਰਜਨ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਮਹਿੰਦਰੂ ਨੂੰ ਬਾਅਦ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਸੀ। ਸੀਬੀਆਈ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਇਸ ਮਾਮਲੇ ਵਿੱਚ ਆਪਣੀ ਪਹਿਲੀ ਚਾਰਜਸ਼ੀਟ ਵੀ ਦਾਖ਼ਲ ਕੀਤੀ ਹੈ। ਇਸ ਤੋਂ ਪਹਿਲਾਂ 15 ਮਈ ਨੂੰ ਸੀਬੀਆਈ ਨੇ ਸ਼ਰਾਬ ਘੋਟਾਲੇ ਮਾਮਲੇ ਵਿਚ ਆਪ ਪ੍ਰਚਾਰ ਸੰਚਾਲਕ ਨੂੰ 17 ਕੋੜ ਰੁਪਏ ਦੇਣ ਦੇ ਦੋਸ਼ ਵਿਚ ਨਿੱਜੀ ਚੈਨਲ ਦੇ ਸੀਨੀਅਰ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: