ਆਈਏਐੱਸ ਅਧਿਕਾਰੀ ਪੂਜਾ ਸਿੰਘਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰੀ ਤੋਂ ਪਹਿਲਾਂ ਉਨ੍ਹਾਂ ਕੋਲੋਂ ਕਈ ਘੰਟਿਆਂ ਤੱਕ ਪੁੱਛਗਿਛ ਕੀਤੀ ਗਈ ਸੀ। ਇਹ ਮਾਮਲਾ ਝਾਰਖੰਡ ਵਿਚ ਮਨਰੇਗਾ ਦੇ ਕਰੋੜਾਂ ਰੁਪਏ ਦੇ ਕਥਿਤ ਘਪਲੇ ਨਾਲ ਜੁੜਿਆ ਹੋਇਆ ਹੈ। ਪੂਜਾ ਸਿੰਘਲ ਝਾਰਖੰਡ ਵਿਚ ਮਾਈਨਿੰਗ ਸਕੱਤਰ ਹਨ।
ਬੀਤੇ ਦਿਨੀਂ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਦੀ ਟੀਮ ਨੇ ਪੂਜਾ ਸਿੰਘਲ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ ਅਤੇ ਇਸ ਦੌਰਾਨ ਜਾਂਚ ਅਧਿਕਾਰੀਆਂ ਦੇ ਹੱਥ ਕਈ ਅਹਿਮ ਸੁਰਾਗ ਲ4ਗੇ ਸਨ। ਇਸ ਦੌਰਾਨ ਸੀਏ ਸੁਮਨ ਕੁਮਾਰ ਦੇ ਘਰ ਤੋਂ ਲਗਭਗ ਸਾਢੇ 17 ਕਰੋੜ ਰੁਪਏ ਨਕਦ ਬਰਾਮਦ ਕੀਤੇ ਗਏ ਸਨ। ਇਸ ਤੋਂ ਇਲਾਵਾ ਉਨ੍ਹਾਂ ਦੇ ਦਫਤਰ ਤੋਂ ਵੀ 30 ਲੱਖ ਰੁਪਏ ਮਿਲੇ ਸਨ ਜਦੋਂ ਕਿ ਲਗਭਗ ਸਵਾ ਕਰੋੜ ਦੀ ਰਕਮ ਹੋਰ ਟਿਕਾਣਿਆਂ ਤੋਂ ਬਰਾਮਦ ਹੋਈ ਸੀ। ਇਸ ਤਰ੍ਹਾਂ ਈਡੀ ਨੇ ਹੁਣ ਤੱਕ ਇਸ ਮਾਮਲੇ ਵਿਚ 19.31 ਕਰੋੜ ਰੁਪਏ ਦੀ ਬਰਾਮਦਗੀ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਝਾਰਖੰਡ ਦੀ ਮਾਈਨਿੰਗ ਸਕੱਤਰ ਪੂਜਾ ਸਿੰਘਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਮਨਰੇਗਾ ਫੰਡਾਂ ਦੀ ਕਥਿਤ ਗਬਨ ਅਤੇ ਹੋਰ ਦੋਸ਼ਾਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਪੁੱਛਗਿੱਛ ਲਈ ਰਾਂਚੀ ਸਥਿਤ ਆਪਣੇ ਦਫ਼ਤਰ ਵਿੱਚ ਤਲਬ ਕੀਤਾ ਸੀ।