ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਆਬਕਾਰੀ ਨੀਤੀ ‘ਚ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਹੁਣ ਉਨ੍ਹਾਂ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਦਾ ਕੇਸ ਦਰਜ ਕਰ ਲਿਆ ਹੈ। ਲਗਭਗ ਅੱਧੇ ਘੰਟੇ ਬਾਅਦ ਜਾਂਚ ਏਜੰਸੀ ਨੇ ਇਸ ਤੋਂ ਇਨਕਾਰ ਕਰ ਦਿੱਤਾ।
ਈਡੀ ਦੀ ਐਡੀਸ਼ਨਲ ਡਾਇਰੈਕਟਰ ਸੋਨੀਆ ਨਾਰੰਗ ਨੇ ਉਨ੍ਹਾਂ ਨੂੰ ਸਿਸੋਦੀਆ ਖਿਲਾਫ ਮਨੀ ਲਾਂਡਰਿੰਗ ਦੇ ਦੋਸ਼ ਵਿਚ ਕੇਸ ਕਰਨ ਦੀ ਜਾਣਕਾਰੀ ਦਿੱਤੀ ਪਰ ਬਾਅਦ ਵਿਚ ਉਨ੍ਹਾਂ ਨੇ ਖੁਦ ਹੀ ਇਸ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਰਸਤਾ ਨਾ ਦੇਣ ‘ਤੇ ਨੌਜਵਾਨ ਨੇ ਸਕੂਲ ਬੱਸ ‘ਤੇ ਕੀਤੀ ਫਾਇਰਿੰਗ, ਡਰਾਈਵਰ ਨੇ ਕੀਤਾ ਪੁਲਿਸ ਹਵਾਲੇ
ਦੱਸ ਦੇਈਏ ਕਿ ਤਿੰਨ ਦਿਨ ਪਹਿਲਾਂ ਐਕਸਾਈਜ਼ ਨੀਤੀ ਵਿਚ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਰਿਹਾਇਸ਼ ‘ਤੇ 7 ਸੂਬਿਆਂ ਦੀਆਂ 21 ਥਾਵਾਂ ‘ਤੇ ਸੀਬੀਆਈ ਨੇ ਰੇਡ ਕੀਤੀ ਸੀ। ਜਾਂਚ ਏਜੰਸੀ ਦੇ ਅਫਸਰਾਂ ਨੇ ਉਨ੍ਹਾਂ ਦੇ ਪਰਿਵਾਰ ਤੇ ਬਾਕੀ ਮੈਂਬਰਾਂ ਦੇ ਫੋਨ ਤੇ ਲੈਪਟਾਪ ਜ਼ਬਤ ਕਰ ਲਏ ਸਨ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਸੀਬੀਆਈ ਨੇ ਮਨੀਸ਼ ਸਿਸੋਦੀਆ ਸਣੇ 15 ਲੋਕਾਂ ਖਿਲਾਫ ਛਾਪੇ ਤੋਂ 2 ਦਿਨ ਪਹਿਲਾਂ 17 ਅਗਸਤ ਨੂੰ ਐੱਫਆਈਆਰ ਦਰਜ ਕਰ ਲਈ ਸੀ। ਇਸ ਵਿਚ ਦਾਅਵਾ ਕੀਤਾ ਗਿਆ ਕਿ ਇਕ ਸ਼ਰਾਬ ਕਾਰੋਬਾਰੀ ਨੇ ਮਨੀਸ਼ ਸਿਸੋਦੀਆ ਦੇ ਨੇੜਲੇ ਨੂੰ 1 ਕਰੋੜ ਰੁਪਏ ਦਿੱਤੇ ਸਨ।