ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਕੱਚੇ ਟੀਚਰ ਸਬੰਧੀ ਸੰਗਠਨ ਦੇ ਵਫਦ ਨੂੰ ਗੱਲਬਾਤ ਲਈ ਬੁਲਾਇਆ ਹੈ। ਸਾਰੇ ਪ੍ਰਤੀਨਿਧੀਆਂ ਨੂੰ ਚਾਹ ‘ਤੇ ਬੁਲਾਇਆ ਗਿਆ ਹੈ। ਇਥੇ ਮੰਤਰੀ ਬੈਂਸ ਵੱਲੋਂ ਉਨ੍ਹਾਂ ਨੂੰ ਰੈਗੂਲਰ ਕਰਨ ਸਣੇ ਹੋਰ ਮੁੱਦਿਆਂ ‘ਤੇ ਗੱਲਬਾਤ ਕੀਤੀ ਜਾਣੀ ਹੈ।
ਕੱਚੇ ਟੀਚਰ ਸਾਲਾਂ ਤੋਂ ਉਨ੍ਹਾਂ ਨੂੰ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ। ਮਾਸਟਰ ਕਾਡਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ ਵੀ ਮਾਨ ਸਰਕਾਰ ਪ੍ਰਤੀ ਆਪਣੀ ਨਾਰਾਜ਼ਗੀ ਜਤਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਉਨ੍ਹਾਂ ਦੀ ਸਰਕਾਰ ਬਣਨ ‘ਤੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਪਰ ਸਵਾ ਸਾਲ ਬੀਤਣ ਦੇ ਬਾਵਜੂਦ ਟੀਚਰ ਰੈਗੂਲਰ ਨਹੀਂ ਕੀਤੇ ਗਏ ਹਨ।
ਕੱਚੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਸੰਘਰਸ਼ ਨੂੰ ਵੱਡੇ ਪੱਧਰ ‘ਤੇ ਕੀਤੇ ਜਾਣ ਦੀ ਤਿਆਰੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਚੇਤਾਵਨੀ ਦੇ ਬਾਅਦ ਹੀ ਸਿੱਖਿਆ ਮੰਤਰੀ ਬੈਂਸ ਵੱਲੋਂ ਯੂਨੀਅਨ ਦੇ ਨੇਤਾਵਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ : ਬਾਬਾ ਸਾਹਿਬ ਦੇ ਜੀਵਨ ‘ਤੇ ਆਧਾਰਿਤ ਕਿਤਾਬ ‘ਡਾ: ਭੀਮ ਰਾਓ ਰਾਮ ਜੀ ਅੰਬੇਡਕਰ (ਯਾਤਰਾ ਕੇ ਪਦ-ਚਿੰਨ੍ਹ) ਕੀਤੀ ਗਈ ਰੀਲੀਜ਼
ਯੂਨੀਅਨ ਦੇ ਨੇਤਾਵਾਂ ਨੇ ਕਿਹਾ ਕਿ 15 ਸਾਲ ਸਿੱਖਿਆ ਵਿਭਾਗ ਵਿਚ ਸੇਵਾਵਾਂ ਦੇ ਦੇ ਬਾਅਦ ਵੀ ਪੰਜਾਬ ਸਰਕਾਰ ਕੱਚੇ ਅਧਿਆਪਕਾਂ ਨੂੰ ਆਪਣਾ ਮੁਲਾਜ਼ਮ ਮੰਨਣ ਨੂੰ ਤਿਆਰ ਨਹੀਂ ਹਨ ਜਦੋਂ ਕਿ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਚੋਣ ਡਿਊਟੀ ਦੇ ਨਾਲ ਕੋਰੋਨਾ ਕਾਲ ਵਿਚ ਲਗਨ ਨਾਲ ਸੇਵਾਵਾਂ ਨਿਭਾਉਂਦੇ ਰਹੇ। ਯੂਨੀਅਨ ਵੱਲੋਂ ਪੰਜਾਬ ਸਰਕਾਰ ਤੋਂ ਕੱਚੇ ਅਧਿਆਪਕਾਂ ਨੂੰ ਜਲਦ ਰੈਗੂਲਰ ਕਰਨ ਦੀ ਮੰਗ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: