Education Minister gives : ਚੰਡੀਗੜ੍ਹ : ਕੋਰੋਨਾ ਮਹਾਮਰੀ ਕਾਰਨ ਪੂਰੇ ਸੂਬੇ ਦੀਆਂ ਸਿੱਖਿਅਕ ਸੰਸਥਾਵਾਂ ਬੰਦ ਪਈਆਂ ਹਨ। ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ, ਇਸ ਲਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ DD ਪੰਜਾਬੀ ਰਾਹੀਂ ਆਨਲਾਈਨ ਕਲਾਸਾਂ ਲਗਾਉਣ ਦੀ ਇਜਾਜ਼ਤ ਦੇ ਦਿੱਤੀ ਹੈ । 5 ਮਈ ਤੋਂ ਵੱਖ -ਵੱਖ ਜਮਾਤਾਂ ਦੀਆਂ ਆਨਲਾਈਨ ਕਲਾਸਾਂ ਸਵੇਰੇ 9 ਵਜੇ ਤੋਂ 10.40 ਤੱਕ ਪਹਿਲੀ ਤੋਂ 5ਵੀਂ ਅਤੇ 6ਵੀਂ ਤੋਂ 12ਵੀਂ ਦੀਆਂ ਜਮਾਤਾਂ ਦਾ ਸਮਾਂ 10.40 ਤੋਂ ਬਾਅਦ ਦੁਪਹਿਰ 4 ਵਜੇ ਤੱਕ ਰਹੇਗਾ ।
ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਇਹ ਵੀ ਕਿਹਾ ਕਿ ਪਿਛਲੇ ਸਾਲ ਜਦੋਂ ਕੋਰੋਨਾ ਮਹਾਮਾਰੀ ਆਈ ਸੀ ਤਾਂ ਸਿੱਖਿਆ ਵਿਭਾਗ ਕੋਲ ਆਨਲਾਈਨ ਕਲਾਸਾਂ ਲਗਾਉਣ ਦਾ ਵਧੇਰੇ ਤਜਰਬਾ ਨਹੀਂ ਸੀ ਪਰ ਫਿਰ ਵੀ ਬਹੁਤ ਸਾਰੇ ਅਧਿਆਪਕਾਂ ਵੱਲੋਂ Online ਕਲਾਸਾਂ ਲਗਾਈਆਂ ਸਨ ਪਰ ਹੁਣ ਵਿਭਾਗ ਕੋਲ ਤਜਰਬਾ ਵੀ ਹੈ ਅਤੇ ਅਧਿਆਪਕਾਂ ਨੇ ਪਿਛਲੇ ਸਾਲ ਦੀ ਮਿਹਨਤ ਤੋਂ ਬਹੁਤ ਕੁਝ ਸਿੱਖਿਆ ਹੈ ਜਿਸ ਦਾ ਫਾਇਦਾ ਹੁਣ ਵਿਦਿਆਰਥੀਆਂ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿੱਖਿਆ ਵਿਭਾਗ ਨੇ ਪੰਜਾਬ ਐਜੂਕੇਅਰ ਐਪ ਵੀ ਤਿਆਰ ਕੀਤੀ ਹੈ ਜਿਸ ਰਾਹੀਂ ਅਧਿਆਪਕਾਂ ਨੇ ਆਪਣੇ ਤਿਆਰ ਕੀਤੇ ਲੈਕਚਰ ਵੀ ਅਪਲੋਡ ਕੀਤੇ ਹੋਏ ਹਨ ਅਤੇ ਵਿਦਿਆਰਥੀ ਇਸ ਦਾ ਪੂਰਾ ਫਾਇਦਾ ਉਠਾ ਸਕਣਗੇ। ਉਨ੍ਹਾਂ ਕਿਹਾ ਕਿ ਡੀ.ਡੀ. ਪੰਜਾਬੀ ਰਾਹੀਂ ਆਨਲਾਈਨ ਕਲਾਸਾਂ ਦਾ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਾਲ ਐਫੀਲੀਏਟਿਡ ਅਤੇ ਐਸੋਸੀਏਟਡ ਸਕੂਲਾਂ ਦੇ ਵਿਦਿਆਰਥੀ ਵੀ ਲਾਭ ਉਠਾ ਸਕਣਗੇ।
ਪਿਛਲੇ ਸਾਲ ਵੀ ਡੀ ਡੀ ਪੰਜਾਬੀ ’ਤੇ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 12ਵੀਂ ਜਮਾਤਾਂ ਦੇ 4189 ਲੈਕਚਰ ਪ੍ਰਸਾਰਿਤ ਕੀਤੇ ਗਏ ਸਨ। ਇਸ ਵਿੱਚ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਅੰਗਰੇਜ਼ੀ, ਹਿੰਦੀ, ਗਣਿਤ, ਪੰਜਾਬੀ ਸਾਇੰਸ, ਸਮਾਜਿਕ ਸਿੱਖਿਆ, ਵੈਲਕਮ ਲਾਈਫ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਸਟਰੀਮ ਵਾਇਜ਼ ਲੈਕਚਰ ਵੀ ਸ਼ਾਮਿਲ ਸਨ। ਇਨ੍ਹਾਂ ਕਲਾਸਾਂ ਨੂੰ ਲਗਾਉਣ ਲਈ ਵਿਦਿਆਰਥੀ ਡੀ.ਡੀ.ਪੰਜਾਬੀ ਨੂੰ ਵੀਡੀਓਕੋਨ ਡੀ ਟੂ ਐੱਚ ਦੇ ਚੈਨਲ ਨੰਬਰ 791, ਟਾਟਾ ਸਕਾਈ ਦੇ ਚੈਨਲ ਨੰਬਰ 1949, ਫਾਸਟਵੇਅ ਦੇ ਚੈਨਲ ਨੰਬਰ 39, ਡਿਸ਼ ਟੀ.ਵੀ. ਦੇ, ਚੈਨਲ ਨੰਬਰ 1169, ਸਨ ਡਾਇਰੈਕਟ ਦੇ ਚੈਨਲ ਨੰਬਰ 670 ਅਤੇ ਰਿਲਾਇੰਸ ਬਿਗ ਟੀ.ਵੀ. ਦੇ ਚੈਨਲ ਨੰਬਰ 950 ਫਰੀ ਡਿਸ਼ ਦੇ ਚੈਨਲ ਨੰਬਰ 22, ਏਅਰਟੈੱਲ ਡਿਸ਼ ਦੇ ਚੈਨਲ ਨੰਬਰ 572 ‘ਤੇ ਦੇਖ ਸਕਦੇ ਹਨ।