ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 89 ਨਵੇਂ ਮਾਮਲੇ ਦਰਜ ਕੀਤੇ ਗਏ, ਜਦੋਂਕਿ ਰਾਹਤ ਵਾਲੀ ਗੱਲ ਇਹ ਰਹੀ ਕਿ ਕੋਰੋਨਾ ਨਾਲ ਕੋਈ ਮੌਤ ਨਹੀਂ ਹੋਈ। ਦੂਜੇ ਪਾਸੇ ਸੂਬੇ ਵਿੱਚ 53 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 599846 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 582944 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 568 ਮਾਮਲੇ ਅਜੇ ਵੀ ਐਕਟਿਵ ਹਨ।
ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 16334 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 33 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 12 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਅਜੇ ਪੰਜਾਬ ‘ਚ ਸਕੂਲਾਂ ਨੂੰ ਬੰਦ ਨਹੀਂ ਕਰਨਾ ਚਾਹੁੰਦੀ ਸਰਕਾਰ, ਸਿੱਖਿਆ ਮੰਤਰੀ ਨੇ ਕਿਹਾ- ਹਾਲਾਤ ਕਾਬੂ ‘ਚ ਹਨ
ਦੱਸਣਯੋਗ ਹੈ ਕਿ ਪੰਜਾਬ ਵਿੱਚ ਸਕੂਲ ਖੋਲ੍ਹ ਦਿੱਤੇ ਗਏ ਹਨ। ਇਸ ਤੋਂ ਬਾਅਦ, ਹਾਲ ਹੀ ਵਿੱਚ ਲੁਧਿਆਣਾ ਦੇ ਦੋ ਸਰਕਾਰੀ ਸਕੂਲਾਂ ਵਿੱਚ 20 ਵਿਦਿਆਰਥੀ ਸੰਕਰਮਿਤ ਪਾਏ ਗਏ। ਹੁਣ ਤੱਕ ਵੱਖ -ਵੱਖ ਸਕੂਲਾਂ ਵਿੱਚ ਲਗਭਗ 33 ਵਿਦਿਆਰਥੀ ਕੋਰੋਨਾ ਸੰਕਰਮਿਤ ਪਾਏ ਗਏ ਹਨ। ਹਾਲਾਂਕਿ ਸਰਕਾਰ ਨੇ ਕਿਹਾ ਹੈ ਕਿ ਹਾਲਾਤ ਕਾਬੂ ਵਿੱਚ ਹੈ। ਪਰ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਾਹਮਣੇ ਆ ਰਹੇ ਮਾਮਲੇ ਚਿੰਤਾ ਦਾ ਵਿਸ਼ਾ ਹੈ।