ਪੰਜਾਬ ਦੇ ਅਬੋਹਰ ‘ਚ ਬੀਮਾਰੀ ਤੋਂ ਪੀੜਤ ਬਜ਼ੁਰਗ ਨੇ ਆਪਣੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਮਰਤਨ (70) ਪੁੱਤਰ ਮੌਜੀ ਰਾਮ ਵਾਸੀ ਪਿੰਡ ਧਰਮਪੁਰਾ ਵਜੋਂ ਹੋਈ ਹੈ। ਸੂਚਨਾ ਮਿਲਣ ‘ਤੇ ਥਾਣਾ ਬਹਾਵਲਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਜਿੱਥੇ ਐਤਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ।
ਜਾਣਕਾਰੀ ਅਨੁਸਾਰ ਰਾਮਰਤਨ ਪਿੰਡ ਵਿੱਚ ਹੀ ਇੱਟਾਂ ਦੇ ਭੱਠੇ ’ਤੇ ਕੰਮ ਕਰਦਾ ਸੀ ਪਰ ਪਿਛਲੇ ਕਾਫ਼ੀ ਸਮੇਂ ਤੋਂ ਆਪਣੀ ਬਿਮਾਰੀ ਤੋਂ ਪ੍ਰੇਸ਼ਾਨ ਸੀ। ਸ਼ਨੀਵਾਰ ਦੇਰ ਸ਼ਾਮ ਜਦੋਂ ਉਸਦਾ ਪੁੱਤਰ ਅਤੇ ਪਰਿਵਾਰ ਦੇ ਹੋਰ ਮੈਂਬਰ ਕੰਮ ‘ਤੇ ਗਏ ਹੋਏ ਸਨ ਤਾਂ ਰਾਮਰਤਨ ਨੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਦੋਂ ਉਸ ਦਾ ਪੁੱਤਰ ਲਕਸ਼ਮਣ ਅਤੇ ਪਰਿਵਾਰ ਘਰ ਪਹੁੰਚੇ ਤਾਂ ਦੇਖਿਆ ਕਿ ਉਸ ਦੀ ਲਾਸ਼ ਝੂਲ ਰਹੀ ਸੀ।
ਇਹ ਵੀ ਪੜ੍ਹੋ : ਮਾਨਸਾ ‘ਚ ਵਿਆਹ ਵਾਲੀ ਗੱਡੀ ਤੇ ਥਾਰ ‘ਚ ਟੱ.ਕਰ, ਲਾੜਾ-ਲਾੜੀ ਸਣੇ 5 ਜ਼ਖਮੀ, ਆਟੋ ਵੀ ਹਾ.ਦਸਾਗ੍ਰਸਤ
ਜਿਸ ਤੋਂ ਬਾਅਦ ਉਸ ਨੇ ਮਾਮਲੇ ਸਬੰਧੀ ਬਹਾਵਾਲਾ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਰਕਾਰੀ ਹਸਪਤਾਲ ਪਹੁੰਚਾਇਆ। ਪੁਲਿਸ ਨੇ ਉਸ ਦੇ ਪੁੱਤਰ ਲਕਸ਼ਮਣ ਦੇ ਬਿਆਨਾਂ ’ਤੇ 174 ਸੀਆਰਪੀਸੀ ਤਹਿਤ ਕਾਰਵਾਈ ਕਰਦਿਆਂ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।
ਵੀਡੀਓ ਲਈ ਕਲਿੱਕ ਕਰੋ : –