ਰਾਜ ਸਭਾ ਦੀਆਂ 13 ਸੀਟਾਂ ਲਈ 31 ਮਾਰਚ ਨੂੰ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ ਇਸ ਦਾ ਐਲਾਨ ਕੀਤਾ। ਇਹ ਸੀਟਾਂ 6 ਸੂਬਿਆਂ ਵਿਚ ਹੈ। ਪੰਜਾਬ ਵਿਚ 5, ਕੇਰਲ ਵਿਚ 3, ਅਸਮ ਵਿਚ 2 ਤੇ ਹਿਮਾਚਲ ਪ੍ਰਦੇਸ਼, ਤ੍ਰਿਪੁਰਾ ਤੇ ਨਾਗਾਲੈਂਡ ਵਿਚ 1-1 ਸੀਟ ਲਈ ਵੋਟਿੰਗ ਹੋਵੇਗੀ। ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ 5 ਸਾਂਸਦ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਸ਼ਵੇਤ ਮਲਿਕ, ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਢਿੱਲੋਂ 9 ਅਪ੍ਰੈਲ 2022 ਨੂੰ ਆਪਣਾ ਕਾਰਜਕਾਲ ਪੂਰਾ ਕਰਨਗੇ।
ਦੱਸਣਯੋਗ ਹੈ ਕਿ 2017 ‘ਚ ਬਣੀ ਵਿਧਾਨ ਸਭਾ ‘ਚ ਕਿਸੇ ਵੀ ਮੈਂਬਰ ਨੂੰ ਰਾਜ ਸਭਾ ਲਈ ਚੁਣਨ ਦਾ ਮੌਕਾ ਨਹੀਂ ਮਿਲਿਆ, ਕਿਉਂਕਿ ਇਸ ਤੋਂ ਪਹਿਲਾਂ ਰਾਜ ਸਭਾ ਦੀ ਚੋਣ 2016 ‘ਚ ਹੋਈ ਸੀ। ਇਹ ਪਹਿਲੀ ਵਾਰ ਹੋਵੇਗਾ ਜਦੋਂ ‘ਆਪ’ ਨੂੰ ਰਾਜ ਸਭਾ ਚੋਣਾਂ ਵਿੱਚ ਵੋਟ ਪਾਉਣ ਦਾ ਮੌਕਾ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਚੋਣ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਬੈਲਟ ਪੇਪਰ ‘ਤੇ ਤਰਜੀਹਾਂ ਨੂੰ ਚਿੰਨ੍ਹਿਤ ਕਰਨ ਲਈ ਸਿਰਫ ਰਿਟਰਨਿੰਗ ਅਫਸਰ ਦੁਆਰਾ ਦਿੱਤੇ ਗਏ ਪ੍ਰੀ-ਫਿਕਸਡ ਸਪੈਸੀਫਿਕੇਸ਼ਨ ਦੇ ਵਾਇਲੇਟ ਕਲਰ ਸਕੈਚ ਪੈੱਨ ਦੀ ਵਰਤੋਂ ਕੀਤੀ ਜਾਵੇਗੀ। ਉਪਰੋਕਤ ਚੋਣਾਂ ਵਿੱਚ ਕਿਸੇ ਵੀ ਸਥਿਤੀ ਵਿੱਚ ਕੋਈ ਹੋਰ ਕਲਮ ਨਹੀਂ ਵਰਤੀ ਜਾਵੇਗੀ। ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਬਜ਼ਰਵਰਾਂ ਦੀ ਨਿਯੁਕਤੀ ਕਰਕੇ ਚੋਣ ਪ੍ਰਕਿਰਿਆ ਦੀ ਨਜ਼ਦੀਕੀ ਨਿਗਰਾਨੀ ਲਈ ਢੁਕਵੇਂ ਉਪਾਅ ਕੀਤੇ ਜਾਣਗੇ।
ਇਹ ਵੀ ਪੜ੍ਹੋ : PM ਮੋਦੀ ਨੇ ਪੁਤਿਨ ਨਾਲ ਕੀਤੀ ਗੱਲਬਾਤ, ਜੇਲੇਂਸਕੀ ਨਾਲ ਸਿੱਧੀ ਗੱਲਬਾਤ ਦਾ ਦਿੱਤਾ ਸੁਝਾਅ
ਚੋਣ ਕਮਿਸ਼ਨ ਨੇ ਸਬੰਧਤ ਮੁੱਖ ਸਕੱਤਰਾਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਉਹ ਰਾਜ ਤੋਂ ਇੱਕ ਸੀਨੀਅਰ ਅਧਿਕਾਰੀ ਨੂੰ ਤਾਇਨਾਤ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੋਣਾਂ ਕਰਵਾਉਣ ਲਈ ਪ੍ਰਬੰਧ ਕਰਦੇ ਸਮੇਂ ਕੋਵਿਡ-19 ਰੋਕਥਾਮ ਉਪਾਵਾਂ ਬਾਰੇ ਮੌਜੂਦਾ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।