ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ ਉਸ ਦਿਨ ਚੋਣ ਕਮਿਸ਼ਨ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਛੁੱਟੀ ਹੋਣ ਦੇ ਬਾਵਜੂਦ ਕਿਸੇ ਦੀ ਵੀ ਤਨਖਾਹ ਵਿੱਚੋਂ ਪੈਸੇ ਨਹੀਂ ਕੱਟੇ ਜਾਣਗੇ। ਦਰਅਸਲ ਮੁੱਖ ਚੋਣ ਅਧਿਕਾਰੀ ਨੇ ਰਾਜ ਦੇ ਮੁੱਖ ਸਕੱਤਰ ਨੂੰ 20 ਫਰਵਰੀ ਨੂੰ ਪੇਡ ਛੁੱਟੀ ਐਲਾਨ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਤਾਂਜੋ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਉਨ੍ਹਾਂ ਨੇ ਗੁਆਂਢੀ ਰਾਜਾਂ ਹਿਮਾਚਲ ਪ੍ਰਦੇਸ਼, ਹਰਿਆਣਾ, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਦੇ ਮੁੱਖ ਚੋਣ ਅਫਸਰਾਂ ਨੂੰ ਵੀ ਪੱਤਰ ਭੇਜ ਕੇ ਕਿਹਾ ਹੈ ਕਿ ਉਹ ਆਪਣੇ ਰਾਜਾਂ ਵਿੱਚ ਕੰਮ ਕਰ ਰਹੇ ਪੰਜਾਬ ਦੇ ਵੋਟਰਾਂ ਲਈ ਪੇਡ ਛੁੱਟੀਆਂ ਦਾ ਐਲਾਨ ਕਰਨ ਲਈ ਆਪਣੀਆਂ ਰਾਜ ਸਰਕਾਰਾਂ ਨੂੰ ਹਦਾਇਤਾਂ ਜਾਰੀ ਕਰਨ ਤਾਂਜੋ ਤੋਂ ਪੰਜਾਬ ਤੋਂ ਬਾਹਰ ਰਹਿਣ ਵਾਲੇ ਵੋਟਰ ਵੀ ਉਸ ਦਿਨ ਇਥੇ ਆ ਕੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਜ਼ਿਕਰਯੋਗ ਹੈ ਕਿ ਲੋਕ ਪ੍ਰਤੀਨਿਧਤਾ ਐਕਟ, 1951 ਦਾ ਸੈਕਟਰ 135ਬੀ ਮੁਲਾਜ਼ਮਾਂ ਨੂੰ ਪੋਲਿੰਗ ਦਿਨਾਂ ‘ਤੇ ਪੇਡ ਹਾਲੀਡੇ ਦਾ ਅਧਿਕਾਰ ਦਿੰਦਾ ਹੈ। ਇਹ ਨਿਯਮ ਫੈਕਟਰੀਆਂ, ਦੁਕਾਨਾਂ ਸਣੇ ਸਾਰੇ ਅਦਾਰਿਆਂ ਦੇ ਕਰਮਚਾਰੀਆਂ ਦੇ ਨਾਲ-ਨਾਲ ਦਿਹਾੜੀਦਾਰ ਅਤੇ ਆਮ ਕਾਮਿਆਂ ਲਈ ਵੀ ਲਾਗੂ ਹੋ ਸਕਦਾ ਹੈ। ਇਸ ਤਹਿਤ ਜੇ ਕੋਈ ਸੰਸਥਾ ਇਸ ਨਿਯਮ ਦੀ ਉਲੰਘਣਾ ਕਰਦੀ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ।