ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਸੂਬੇ ਵਿਚ EVMs ਦੀ ਸੁਰੱਖਿਆ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸੂਬੇ ਭਰ ਵਿਚ EVM ਦੀ ਪੂਰੀ ਸੁਰੱਖਿਆ ਨਿਸ਼ਿਚਤ ਕਰਨ ਲਈ ਹਰ ਸੰਭਵ ਕਦਮ ਚੁੱਕਣ ਲਈ ਲਿਖਿਆ ਹੈ। ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਵੋਟ ਦੇ ਕੇ ਆਪਣਾ ਕੰਮ ਕੀਤਾ ਹੈ, ਹੁਣ ਇਹ ਚੋਣ ਕਮਿਸ਼ਨ ਦਾ ਫਰਜ਼ ਹੈ ਕਿ ਜਨਤਕ ਫਤਵੇ ਦੀ ਸੁਰੱਖਿਆ ਨੂੰ ਨਿਸ਼ਚਿਤ ਬਣਾਏ।
ਇਹ ਵੀ ਪੜ੍ਹੋ : ਬਿਜਲੀ ਕਾਮਿਆਂ ਨੇ ਚੰਡੀਗੜ੍ਹ ‘ਚ ਖ਼ਤਮ ਕੀਤੀ ਹੜਤਾਲ, ਰਾਤ 10 ਵਜੇ ਤੱਕ ਬਿਜਲੀ ਹੋ ਜਾਵੇਗੀ ਬਹਾਲ
ਆਪ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਤਦਾਨ ਪ੍ਰਕਿਰਿਆ ਸ਼ਾਂਤੀਪੂਰਨ ਪੂਰੀ ਹੋ ਗਈ ਹੈ ਪਰ ਵੱਖ-ਵੱਖ ਉਮੀਦਵਾਰਾਂ ਨੇ ਵੋਟਿੰਗ ਮਸ਼ੀਨਾਂ ਲਈ ਲੋੜੀਂਦੀ ਸੁਰੱਖਿਆ ਵਿਵਸਥਾ ਨਾ ਹੋਣ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੇਂਦਰਾਂ ਵਿਚ ਵੋਟਿੰਗ ਮਸ਼ੀਨ ਰੱਖੀਆਂ ਗਈਆਂ ਹਨ, ਉਥੇ ਸੁਰੱਖਿਆ ਦੇ ਸਹੀ ਪ੍ਰਬੰਧ ਨਹੀਂ ਹੈ। ਕਈ ਥਾਵਾਂ ਉਤੇ ਸੁਰੱਖਿਆ ਦੇ ਨਾਲ-ਨਾਲ ਰੌਸ਼ਨੀ ਦੀ ਵੀ ਸਹੀ ਵਿਵਸਥਾ ਨਹੀਂ ਹੈ।
ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਸਾਰੇ ਕੇਂਦਰਾਂ ਨੂੰ ਥ੍ਰੀ ਲੇਅਰ ਸੁਰੱਖਿਆ ਮੁਹੱਈਆ ਕਰਵਾਈ ਜਾਵੇ, ਜਿਥੇ ਵੋਟਿੰਗ ਮਸ਼ੀਨਾਂ ਰੱਖੀਆਂ ਗਈਆਂ ਹਨ ਅਤੇ ਜਿਹੜੇ ਕੇਂਦਰਾਂ ਉਤੇ ਵੋਟਾਂ ਦੀ ਗਿਣਤੀ ਹੋਣੀ ਹੈ। ਕੇਂਦਰਾਂ ਦੇ ਅੰਦਰ ਤੇ ਬਾਹਰ ਸਹੀ ਰੌਸ਼ਨੀ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ। ਨਾਲ ਹੀ ਸਾਰੇ ਕੇਂਦਰਾਂ ਪਾਸਿਓਂ ਸੀਸੀਟੀਵੀ ਕੈਮਰੇ ਲਗਾਏ ਜਾਣ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਗੌਰਤਲਬ ਹੈ ਕਿ ਪੰਜਾਬ ਵਿਚ ਚੋਣਾਂ ਖਤਮ ਹੋਣ ਮਗਰੋਂ ਵੱਖ-ਵੱਖ ਪਾਰਟੀਆਂ ਜਿੱਤ ਦੇ ਦਾਅਵੇ ਕਰ ਰਹੀਆਂ ਹਨ।ਇਸ ਵਿਚਕਾਰ ‘ਆਪ’ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੂਰੇ ਬਹੁਮਤ ਨਾਲ ਪੰਜਾਬ ਵਿਚ ਸਰਕਾਰ ਬਣਾਵਾਂਗੇ। ਰਾਘਵ ਚੱਢਾ ਨੇ ਕਿਹਾ ਕਿ ਜੇ ਅਸੀਂ ਪੰਜਾਬ ਵਿਚ ਜਿੱਤੇ ਦਾਂ ਮੇਰੇ ਨਜ਼ਰੀਏ ਵਿਚ ਆਪ ਰਾਸ਼ਟਰੀ ਪੱਧਰ ‘ਤੇ ਭਾਜਪਾ ਨੂੰ ਟੱਕਰ ਦੇ ਸਕੇਗੀ।