ਦਿੱਲੀ ਤੋਂ ਜਬਲਪੁਰ ਜਾ ਰਹੇ ਸਪਾਈਸਜੈੱਟ ਦਾ ਜਹਾਜ਼ ਸ਼ਨੀਵਾਰ ਸਵੇਰੇ ਉਡਾਣ ਦੇ ਥੋੜ੍ਹੀ ਦੇਰ ਬਾਅਦ ਵਾਪਸ ਦਿੱਲੀ ਹਵਾਈ ਅੱਡੇ ‘ਤੇ ਪਰਤ ਆਇਆ। ਸਪਾਈਸਜੈੱਟ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ। ਫਲਾਈਟ ਦੇ ਟੇਕਆਫ ਕਰਨ ਦੇ ਬਾਅਦ ਜਦੋਂ ਜਹਾਜ਼ 5 ਹਜ਼ਾਰ ਫੁੱਟ ਦੀ ਉਚਾਈ ‘ਤੇ ਪਹੁੰਚਿਆ ਤਾਂ ਪਾਇਲਟ ਨੇ ਕੈਬਿਨ ‘ਚੋਂ ਧੂੰਆਂ ਦੇਖਿਆ। ਇਸ ਦੇ ਬਾਅਦ ਜਹਾਜ਼ ਨੂੰ ਵਾਪਸ ਦਿੱਲੀ ਏਅਰਪੋਰਟ ‘ਤੇ ਲੈਂਡ ਕਰਾਇਆ ਗਿਆ।
ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਦੀ ਸੂਚਨਾ ਦੇ ਬਾਅਦ ਸਪਾਈਸਜੈੱਟ ਦੇ ਬੁਲਾਰੇ ਨੇ ਕਿਹਾ ਕਿ ਸਾਰੇ ਯਾਤਰੀਆਂ ਨੂੰ ਦਿੱਲੀ ਹਵਾਈ ਅੱਡੇ ‘ਤੇ ਸੁਰੱਖਿਅਤ ਉਤਾਰ ਲਿਆ ਗਿਆ ਹੈ।
ਜਾਰੀ ਕੀਤੇ ਗਏ ਵੀਡੀਓ ਵਿਚ ਦਿਖ ਰਿਹਾ ਹੈ ਕਿ ਜਹਾਜ਼ ਤੋਂ ਧੂੰਆਂ ਭਰਿਆ ਹੋਇਆ ਹੈ। ਅੰਦਰ ਬੈਠੇ ਯਾਤਰੀਆਂ ਨੂੰ ਧੂੰਏਂ ਤੋਂ ਕਾਫੀ ਪ੍ਰੇਸ਼ਾਨ ਹੋ ਰਹੀ ਹੈ। ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਦੇ ਬਾਅਦ ਯਾਤਰੀਆਂ ਨੂੰ ਫਿਲਹਾਲ ਏਅਰਪੋਰਟ ‘ਤੇ ਹੀ ਰੱਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੂਜੇ ਜਹਾਜ਼ ਤੋਂ ਯਾਤਰੀਆਂ ਨੂੰ ਜਬਲਪੁਰ ਭੇਜਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: