ਨਵੇਂ ਸਾਲ ‘ਤੇ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ। ਇਸ ਦਾ ਐਲਾਨ 30 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਵਿਚ ਕੀਤਾ ਜਾ ਸਕਦਾ ਹੈ। ਇਹ ਮੀਟਿੰਗ ਪਹਿਲਾਂ 28 ਦਸੰਬਰ ਨੂੰ ਯਾਨੀ ਅੱਜ ਹੋਣੀ ਸੀ ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਖ-ਵੱਖ ਮੁਲਾਜ਼ਮ ਸੰਗਠਨਾਂ ਨਾਲ ਅੱਜ ਹੋਣ ਵਾਲੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ। ਹੁਣ ਇਹ ਮੀਟਿੰਗ 30 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਹੋਵੇਗੀ। ਸਕੂਲ ਸਿੱਖਿਆ ਮੰਤਰੀ ਇਸ ਮੀਟਿੰਗ ਵਿਚ ਮੁਲਾਜ਼ਮ ਸੰਗਠਨਾਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੇਗੀ। ਕਿਆਸ ਲਗਾਏ ਜਾ ਰਹੇ ਹਨ ਕਿ ਮੰਤਰੀ ਹਰਜੋਤ ਸਿੰਘ ਬੈਂਸ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨ ਕੇ ਉਨ੍ਹਾਂ ਨੂੰ ਨਵੇਂ ਸਾਲ ਦਾ ਤੋਹਫਾ ਵੀ ਦੇ ਸਕਦੀ ਹੈ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। 8736 ਨੂੰ ਪੱਕਾ ਕਰਨ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਪੱਕਾ ਕਰਨ ਦਾ ਐਲਾਨ 5 ਸਤੰਬਰ ਨੂੰ ਟੀਚਰ ਡੇ ‘ਤੇ ਕੀਤਾ ਗਿਆ ਸੀ।
ਇਹ ਵੀ ਪੜ੍ਹੋ : CM ਮਾਨ ਪਤਨੀ ਨਾਲ ਰਾਜਸਥਾਨ ‘ਚ ਮਨਾਉਣਗੇ ਨਵੇਂ ਸਾਲ ਦੀਆਂ ਛੁੱਟੀਆਂ, ਹੋਏ ਰਵਾਨਾ
ਪੰਜਾਬ ਸਰਕਾਰ ਨੇ ਸਰਾਕਰੀ ਵਿਭਾਗਾਂ ਵਿਚ ਕੰਮ ਕਰ ਰਹੇ 36,000 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਤਿਆਰੀ ਕੀਤੀ ਹੈ। ਇਸੇ ਦਰਮਿਆਨ ਕਿਸੇ ਤਰ੍ਹਾਂ ਦੀ ਕਾਨੂੰਨੀ ਰੁਕਾਵਟ ਨਾ ਆਏ, ਇਸ ਕਾਰਨ ਮੁਲਾਜ਼ਮਾਂ ਨੂੰ ਸਪੈਸ਼ਲ ਕੈਡਰ ਤਹਿਤ ਰੈਗੂਲਰ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: