ਜਲੰਧਰ ਦੇ ਨੂਰਮਹਿਲ ‘ਚ ਐਤਵਾਰ ਸਵੇਰੇ ਫਿਲੌਰ ਥਾਣੇ ਦੀ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ। ਦੱਸਿਆ ਜਾ ਰਿਹਾ ਹੈ ਇਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਗੋਲੀ ਲੱਗੀ ਹੈ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਉਸ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਅਤੇ ਹੋਰ ਸਮਾਨ ਬਰਾਮਦ ਹੋਇਆ ਹੈ। ਪੁਲਿਸ ਨੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫਿਲੌਰ ਦੇ DSP ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪੰਜਾਬ ਦਾ ਇੱਕ ਵੱਡਾ ਨਸ਼ਾ ਤਸਕਰ ਇੱਕ ਘਰ ਵਿੱਚ ਲੁਕਿਆ ਹੋਇਆ ਹੈ। ਸੂਚਨਾ ਮਿਲਣ ਤੋਂ ਬਾਅਦ ਫਿਲੌਰ ਪੁਲਿਸ ਦੀ ਟੀਮ ਨੇ ਉਕਤ ਘਰ ਨੂੰ ਘੇਰ ਲਿਆ। ਇਸ ਦੌਰਾਨ ਅਚਾਨਕ ਘਰ ਤੋਂ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਹੋ ਗਈ। ਇਸ ਗੋਲੀਬਾਰੀ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਗੋਲੀ ਲੱਗੀ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ਦੀ ਦਿਵਿਆਨੀ ਨੇ ਰੌਸ਼ਨ ਕੀਤਾ ਨਾਂਅ, PCSJ ‘ਚ 562 ਅੰਕ ਪ੍ਰਾਪਤ ਕਰਕੇ ਬਣੀ ਜੱਜ
ਪੁਲਿਸ ਨੇ ਇੱਕ ਤਸਕਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਇੱਕ ਕਿੱਲੋ ਹੈਰੋਇਨ, ਕਰੀਬ 8.50 ਲੱਖ ਰੁਪਏ ਦੀ ਡਰੱਗ ਮਨੀ, ਇੱਕ ਪਿਸਤੌਲ, 4 ਜਿੰਦਾ ਅਤੇ 2 ਕੱਟੇ ਹੋਏ ਕਾਰਤੂਸ ਅਤੇ 2 ਕਾਰਾਂ ਬਰਾਮਦ ਕੀਤੀਆਂ ਹਨ। ਫੜੇ ਗਏ ਸਮੱਗਲਰ ਨੂੰ ਪੰਜਾਬ ਵਿੱਚ ਨਸ਼ਾ ਤਸਕਰੀ ਦਾ ਕਿੰਗ ਪਿੰਨ ਦੱਸਿਆ ਜਾ ਰਿਹਾ ਹੈ। ਉਸ ਨੇ ਨਸ਼ਾ ਤਸਕਰੀ ਰਾਹੀਂ ਕਰੋੜਾਂ ਰੁਪਏ ਦਾ ਸਾਮਰਾਜ ਬਣਾਇਆ ਹੋਇਆ ਹੈ। SHO ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਜਲਦੀ ਹੀ ਪੁਲੀਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: