ਪੰਜਾਬ ਦੇ ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਸੋਮਵਾਰ ਦੁਪਹਿਰ ਨੂੰ ਗੈਂਗਸਟਰਾਂ ਅਤੇ CIA ਵਨ ਦੀ ਟੀਮ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਇੱਕ ਗੈਂਗਸਟਰ ਜ਼ਖ਼ਮੀ ਹੋਇਆ ਹੈ, ਜਦੋਂ ਕਿ ਮੌਕੇ ‘ਤੇ ਹੀ ਪੁਲਿਸ ਵੱਲੋਂ ਇੱਕ ਗੈਂਗਸਟਰ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਜ਼ਖਮੀ ਗੈਂਗਸਟਰ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। ਇਸ ਸਮੇਂ ਹਸਪਤਾਲ ਵਿੱਚ ਭਾਰੀ ਮਾਤਰਾ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਪੁਲਿਸ ਨੇ ਉਕਤ ਗੈਂਗਸਟਰਾਂ ਨੂੰ ਤਲਵੰਡੀ ਸਾਬੋ ਦੇ ਇੱਕ ਪਿੰਡ ਨੇੜੇ ਘੇਰ ਲਿਆ ਸੀ। ਇਸ ਦੌਰਾਨ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਵੱਲੋਂ ਗੋਲੀਬਾਰੀ ਵੀ ਕੀਤੀ ਗਈ। ਇਸ ਮਗਰੋਂ ਜਵਾਬੀ ਗੋਲੀਬਾਰੀ ‘ਚ ਇਕ ਗੈਂਗਸਟਰ ਦੀ ਲੱਤ ‘ਚ ਗੋਲੀ ਲੱਗ ਗਈ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜ਼ਖ਼ਮੀ ਗੈਂਗਸਟਰ ਨੂੰ ਬਠਿੰਡਾ ਦੀ CIA ਟੀਮ ਵੱਲੋਂ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ : ਫੁੱਟਬਾਲ ਤੇ ਜੁੱਤੇ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ
ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ ਕਿਸ ਕਾਰਨ ਹੋਈ, ਇਸ ਦਾ ਅਜੇ ਖੁਲਾਸਾ ਨਹੀਂ ਹੋਇਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਕਿਸੇ ਨਾ ਕਿਸੇ ਮਾਮਲੇ ‘ਚ ਇਨ੍ਹਾਂ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ। DSP ਤਲਵੰਡੀ ਸਾਬੋ ਬੂਟਾ ਸਿੰਘ ਨੇ ਕਿਹਾ ਕਿ ਸੀਨੀਅਰ ਅਧਿਕਾਰੀ ਜਾਂਚ ਤੋਂ ਬਾਅਦ ਇਸ ਮਾਮਲੇ ਵਿੱਚ ਪੂਰਾ ਖੁਲਾਸਾ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: