ਬਠਿੰਡਾ : ਇੰਜ. ਪੁਨਰਦੀਪ ਸਿੰਘ ਬਰਾੜ ਨੇ ਅੱਜ ਮੰਗਲਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੀ.ਐਂਡ.ਐਮ ਲੁਧਿਆਣਾ ਦੇ ਨਵੇਂ ਚੀਫ਼ ਇੰਜਨੀਅਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਇੰਜ. ਸੰਜੀਵ ਪ੍ਰਭਾਕਰ ਦੀ ਜਗ੍ਹਾ ਲਈ ਹੈ, ਜਿਹੜੇ ਹਾਲ ਹੀ ਵਿੱਚ ਸੇਵਾ ਮੁਕਤ ਹੋਏ ਹਨ।
ਇਸ ਤੋਂ ਪਹਿਲਾਂ ਇੰਜ. ਬਰਾੜ ਬਠਿੰਡਾ ਵਿਖੇ ਚੀਫ ਇੰਜੀਨੀਅਰ (ਵੈਸਟ ਜ਼ੋਨ) ਵਜੋਂ ਨਿਯੁਕਤ ਸਨ। ਚਾਰਜ ਲੈਣ ਤੋਂ ਬਾਅਦ ਇੰਜ. ਬਰਾੜ ਨੇ P&M ਲੁਧਿਆਣਾ ਦੇ ਐਸ.ਈਜ਼. ਅਤੇ ਹੋਰਨਾਂ ਸਟਾਫ਼ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮਿੱਥੇ ਟੀਚੇ ਨੂੰ ਪ੍ਰਾਪਤ ਕਰਨ ਲਈ ਉਨ੍ਹਾਂ ਦਾ ਸਹਿਯੋਗ ਮੰਗਿਆ।
ਉਨ੍ਹਾਂ ਨੇ ਕਿਹਾ ਕਿ ਉਹ ਇੰਜ. ਬਲਦੇਵ ਸਿੰਘ ਸਰਾਂ ਸੀ.ਐਮ.ਡੀ. ਪੀ.ਐਸ.ਪੀ.ਸੀ.ਐਲ. ਅਤੇ ਇੰਜ. ਡੀਪੀਐਸ ਗਰੇਵਾਲ ਡਾਇਰੈਕਟਰ ਡਿਸਟ੍ਰੀਬਿਊਸ਼ਨ ਦੀਆਂ ਉਮੀਦਾਂ ਤੇ ਖਰੇ ਉਤਰਨਗੇ ਅਤੇ ਯਕੀਨੀ ਬਣਾਉਣਗੇ ਕਿ ਝੋਨੇ ਦੇ ਸੀਜ਼ਨ ਦੌਰਾਨ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮਿਲੇ।
ਇੰਜ. ਬਰਾੜ ਨੇ ਜੂਨੀਅਰ ਅਫਸਰਾਂ ਨੂੰ ਆਮ ਖਪਤਕਾਰਾਂ ਦੀਆਂ ਪਰੇਸ਼ਾਨੀਆਂ ਦਾ ਖਾਤਮਾ ਕਰਨ ਲਈ ਇਮਾਨਦਾਰੀ ਪੂਰਵਕ ਕੰਮ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਟਿਮ ਕੁਕ ਨੇ ਭਾਰਤ ‘ਚ ਖੋਲ੍ਹਿਆ ‘ਐੱਪਲ’ ਦਾ ਪਹਿਲਾ ਸਟੋਰ, ਹਰ ਮਹੀਨੇ ਦਾ ਕਿਰਾਇਆ 42 ਲੱਖ ਰੁ.
ਦੱਸ ਦੇਈਏ ਕਿ ਇੰਜ. ਬਰਾੜ 11 ਨਵੰਬਰ, 1991 ਪੰਜਾਬ ਰਾਜ ਬਿਜਲੀ ਬੋਰਡ ਨੂੰ ਜੁਆਇਨ ਕਰਨ ਤੋਂ ਪਹਿਲਾਂ ਡੇਢ ਸਾਲ ਪਬਲਿਕ ਸੈਕਟਰ ਐਂਟਰਪ੍ਰਾਈਸਜ਼ ਕੰਮ ਕਰ ਚੁੱਕੇ ਹਨ। ਉਨ੍ਹਾਂ ਕੋਲ ਵਿਸ਼ੇਸ਼ ਤੌਰ ਤੇ ਆਪਰੇਸ਼ਨ ਅਤੇ ਇਨਫੋਰਸਮੈਂਟ ਔਰਗਨਾਈਜ਼ੇਸ਼ਨ ਦੇ ਨਾਲ-ਨਾਲ ਕਮਰਸ਼ੀਅਲ ਅਤੇ ਮਟੀਰੀਅਲ ਸਰਵਿਸਿਜ਼ ਆਰਗੇਨਾਈਜ਼ੇਸ਼ਨ ਵਿੱਚ 31 ਸਾਲਾਂ ਦਾ ਵੱਡਾ ਤਜਰਬਾ ਹੈ।
3 ਦਸੰਬਰ, 1968 ਨੂੰ ਫਰੀਦਕੋਟ ਚ ਪੈਦਾ ਹੋਏ ਇੰਜ. ਬਰਾੜ ਨੇ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (TIET), ਪਟਿਆਲਾ ਤੋਂ ਬੈਚਲਰ ਆਫ਼ ਇੰਜਨੀਅਰਿੰਗ ਕੀਤੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: