ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ ‘ਤੇ ਚੱਲ ਰਹੇ ਵਿਵਾਦ ਦੇ ਵਿਚਕਾਰ, ਪੰਜਾਬ ਸਰਕਾਰ ਨੇ ਇੱਕ ਹੁਕਮ ਜਾਰੀ ਕਰਕੇ ਜਲ ਸਰੋਤ ਵਿਭਾਗ ਦੇ ਸਾਰੇ ਇੰਜੀਨੀਅਰਾਂ ਨੂੰ SYL ਨਹਿਰ ਬਾਰੇ 1500 ਤੋਂ 2000 ਸ਼ਬਦ ਲਿਖਣ ਲਈ ਕਿਹਾ ਹੈ। 13 ਮਾਰਚ ਨੂੰ ਜਲ ਸਰੋਤ ਵਿਭਾਗ ਨੇ ਇੰਜੀਨੀਅਰਾਂ ਨੂੰ ਇਕ ਪੱਤਰ ਜਾਰੀ ਕਰਕੇ ਕਿਹਾ ਸੀ ਕਿ ਪੰਜਾਬ ਦੇ ਜਲ ਸਰੋਤ ਵਿਭਾਗ ਦੇ ਜ਼ਿਆਦਾਤਰ ਇੰਜੀਨੀਅਰ SYL ਅਤੇ ਅੰਤਰਰਾਜੀ ਪਾਣੀ ਦੇ ਮੁੱਦਿਆਂ ਤੋਂ ਜਾਣੂ ਨਹੀਂ ਹਨ।
ਇਸ ਸੰਦਰਭ ਵਿੱਚ, ਰਾਜ ਸਰਕਾਰ ਨੇ ਹੁਣ ਇੱਕ ਹੁਕਮ ਜਾਰੀ ਕਰਕੇ ਵਿਭਾਗ ਦੇ ਸਾਰੇ ਇੰਜੀਨੀਅਰਾਂ ਨੂੰ SYL ਬਾਰੇ 1500 ਤੋਂ 2000 ਸ਼ਬਦਾਂ ਵਿੱਚ ਲਿਖਣ ਲਈ ਕਿਹਾ ਹੈ, ਜਿਸ ਵਿੱਚ SYLਦਾ ਇਤਿਹਾਸ, ਮੌਜੂਦਾ ਸਮਝੌਤਾ, ਵੰਡ ਤੋਂ ਪਹਿਲਾਂ ਦੀ ਸਥਿਤੀ, ਮੌਜੂਦਾ ਸਥਿਤੀ ਅਤੇ ਭਵਿੱਖ ਬਾਰੇ ਸੁਝਾਅ ਸ਼ਾਮਲ ਹੋਵੋ।
ਇਹ ਵੀ ਪੜ੍ਹੋ : ਪੰਜਾਬ ਦੇ ਕਈ ਇਲਾਕਿਆਂ ‘ਚ ਤੜਕਸਰ ਪਿਆ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ SYL ਬਾਰੇ ਇੰਜੀਨੀਅਰਾਂ ਵੱਲੋਂ ਲਿਖੇ ਗਏ ਇਹ ਨੋਟ ਜਲ ਸਰੋਤ ਵਿਭਾਗ ਦੇ ਪੋਰਟਲ ‘ਤੇ ਅਪਲੋਡ ਕੀਤੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਪੋਰਟਲ ਦਾ ਸੁਪਰੀਮ ਕੋਰਟ ਦੇ SYL ਸਰਵੇਖਣ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:
“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…