ਅਬੋਹਰ ਦੇ ਪਿੰਡ ਅਮਰਪੁਰਾ ਦੇ ਵਸਨੀਕ ਅਤੇ ETT ਦੇ ਵਿਦਿਆਰਥੀ ਨੇ ਆਰਥਿਕ ਤੰਗੀ ਕਾਰਨ ਬੀਤੀ ਰਾਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਬਹਾਵਾਲਾ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਮ੍ਰਿਤਕ ਦੀ ਪਛਾਣ ਸੁਰਿੰਦਰ ਪੁੱਤਰ ਕ੍ਰਿਸ਼ਨ ਲਾਲ ਉਮਰ ਕਰੀਬ 23 ਸਾਲ ਵਜੋਂ ਹੋਈ ਹੈ। ਉਸ ਦੀਆਂ ਚਾਰ ਭੈਣਾਂ ਅਤੇ ਇੱਕ ਵੱਡਾ ਭਰਾ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦੱਸਿਆ ਕਿ ਸੁਰਿੰਦਰ ETT ਕਰਨ ਦੇ ਨਾਲ ਡੇਂਟਿੰਗ-ਪੇਂਟਿੰਗ ਦੀ ਦੁਕਾਨ ‘ਤੇ ਕੰਮ ਕਰਦਾ ਸੀ ਤਾਂ ਜੋ ਉਹ ਆਪਣੀ ਪੜ੍ਹਾਈ ਦੀ ਫੀਸ ਭਰ ਸਕੇ, ਪਰ ਕੁਝ ਸਮੇਂ ਤੋਂ ਆਰਥਿਕ ਤੰਗੀ ਕਾਰਨ ਉਹ ਆਪਣੀ ਫੀਸ ਨਾ ਭਰ ਸਕਣ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ ਕਰੀਬ 6 ਵਜੇ ਉਸ ਨੇ ਆਪਣੇ ਮੋਬਾਈਲ ‘ਤੇ ਸਟੇਟਸ ਪਾ ਦਿੱਤਾ ਸੀ ਕਿ ਉਹ ਪਰੇਸ਼ਾਨ ਹੈ ਅਤੇ ਹੁਣ ਇਸ ਦੁਨੀਆ ‘ਚ ਨਹੀਂ ਰਹਿਣਾ ਚਾਹੁੰਦਾ।
ਇਹ ਵੀ ਪੜ੍ਹੋ : ਵਿਜੀਲੈਂਸ ਟੀਮ ਨੇ SMO ਤੇ BAMS ਡਾਕਟਰ ਨੂੰ ਕੀਤਾ ਗ੍ਰਿਫ਼ਤਾਰ, ਕੈਮਿਸਟ ਤੋਂ 15 ਹਜਾਰ ਦੀ ਮੰਗੀ ਸੀ ਰਿਸ਼ਵਤ
ਇਸ ਤੋਂ ਬਾਅਦ ਉਹ ਖਾਣਾ ਖਾ ਕੇ ਘਰੋਂ ਚਲਾ ਗਿਆ ਅਤੇ ਵਾਪਸ ਨਹੀਂ ਆਇਆ। ਸਵੇਰੇ ਪਿੰਡ ਦੇ ਵਾਟਰ ਵਰਕਸ ਦੇ ਕਰਮਚਾਰੀ ਨੇ ਉਸ ਨੂੰ ਵਾਟਰ ਵਰਕਸ ਦੀ ਟੈਂਕੀ ‘ਤੇ ਫਾਹੇ ਨਾਲ ਲਟਕਦਾ ਦੇਖਿਆ ਅਤੇ ਉਨ੍ਹਾਂ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਬਹਾਵਾਲਾ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ।
ਵੀਡੀਓ ਲਈ ਕਲਿੱਕ ਕਰੋ : –