ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਸਿਰਫ਼ ਇੱਕ ਚੈਨਲ ਨੂੰ ਦੇਣ ਦੇ ਮੁੱਦੇ ‘ਤੇ ਸੀਐਮ ਭਗਵੰਤ ਮਾਨ ਨੇ ਇੱਕ ਵਾਰ ਫਿਰ ਸਵਾਲ ਖੜ੍ਹੇ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਗੁਰਬਾਣੀ ਬਰਾਬਰੀ ਦੀ ਪ੍ਰਤੀਕ ਹੈ ਅਤੇ ਸਰਬੱਤ ਦੇ ਭਲੇ ਲਈ ਹੈ। ਪੰਜਾਬ ਸਰਕਾਰ ਆਧੁਨਿਕ ਉਪਕਰਨਾਂ ਦਾ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ‘ਸਰਬੱਤ ਦਾ ਭਲਾ’ ਦੇ ਵਿਸ਼ਵ-ਵਿਆਪੀ ਸੰਦੇਸ਼ ਨੂੰ ਫੈਲਾਉਣ ਦੇ ਉਦੇਸ਼ ਨਾਲ ਇਸ ਦਾ ਵਿਸ਼ਵ ਪੱਧਰ ’ਤੇ ਪ੍ਰਚਾਰ ਕਰਨਾ ਸਮੇਂ ਦੀ ਮੁੱਖ ਲੋੜ ਹੈ। ਗੁਰਬਾਣੀ ਸਾਰੇ ਸੰਸਾਰ ਵਿੱਚ ਹੈ। ਬੜੀ ਹੈਰਾਨੀ ਦੀ ਗੱਲ ਹੈ ਕਿ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਸਿਰਫ਼ ਇੱਕ ਚੈਨਲ ਨੂੰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇੱਕ ਚੈਨਲ ਤੱਕ ਸੀਮਤ ਰਹਿਣ ਦੀ ਬਜਾਏ ਇਹ ਅਧਿਕਾਰ ਸਾਰੇ ਚੈਨਲਾਂ ਨੂੰ ਮੁਫਤ ਦਿੱਤੇ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਨਾਲ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਘਰਾਂ ਵਿਚ ਬੈਠ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਨਣ ਦਾ ਮੌਕਾ ਮਿਲੇਗਾ। ਟੀਵੀ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਗੁਰਬਾਣੀ ਦੇ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਗੁਰਬਾਣੀ ਦੀ ਪਹੁੰਚ ਨੂੰ ਇੱਕ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਹਰ ਚੈਨਲ ਨੂੰ ਮੁਫਤ ਪ੍ਰਸਾਰਣ ਦੀ ਇਜਾਜ਼ਤ ਦਿੱਤੀ ਜਾਵੇ।
ਇਹ ਵੀ ਪੜ੍ਹੋ : ਸੰਗਰੂਰ : 10ਵੀਂ ਪਾਸ ਹੋਣ ਦੀ ਖੁਸ਼ੀ ‘ਚ ਗੁਰੂਘਰ ਗਏ 2 ਮੁੰਡਿਆਂ ਦੀ ਸਰੋਵਰ ‘ਚ ਡੁੱਬਣ ਨਾਲ ਮੌਤ
ਪੰਜਾਬ ਸਰਕਾਰ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਆਧੁਨਿਕ ਕੈਮਰਿਆਂ ਅਤੇ ਲੋੜੀਂਦੇ ਪ੍ਰਸਾਰਣ ਉਪਕਰਣਾਂ ਸਮੇਤ ਨਵੀਨਤਮ ਬੁਨਿਆਦੀ ਢਾਂਚਾ ਅਤੇ ਤਕਨਾਲੋਜੀ ਮੁਹੱਈਆ ਕਰਵਾਉਣ ਦਾ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ।
ਵੀਡੀਓ ਲਈ ਕਲਿੱਕ ਕਰੋ -: