ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪਿਛਲੀ ਕਾਂਗਰਸ ਸਰਕਾਰ ਦੇ ਇਕ ਹੋਰ ਸਾਬਕਾ ਮੰਤਰੀ ਪੰਜਾਬ ਵਿਜੀਲੈਂਸ ਬਿਊਰੋ ਦੀ ਰਾਡਾਰ ਉਤੇ ਆ ਗਏ ਹਨ। ਸੂਤਰਾਂ ਮੁਤਾਬਕ ਵਿਜੀਲੈਂਸ ਨੇ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੀ ਟੀਮ ਨੇ ਸਾਬਕਾ ਡਿਪਟੀ ਮੁੱਖ ਮੰਤਰੀ ਓਪੀ ਸੋਨੀ ਖਿਲਾਫ ਸਰੋਤਾਂ ਤੋਂ ਵਧ ਆਮਦਨ ਦੇ ਮਾਮਲੇ ਵਿਚ ਜਾਂਚ ਸ਼ੁਰੂ ਕੀਤੀ ਹੈ।
ਵਿਜੀਲੈਂਸ ਨੇ ਸਰੋਤਾਂ ਤੋਂ ਵੱਧ ਆਮਦਨ ਦੇ ਮੁੱਦੇ ‘ਤੇ ਓਪੀ ਸੋਨੀ ਨੂੰ ਤਲਬ ਕੀਤਾ ਵਿਜੀਲੈਂਸ ਰੇਂ ਅੰਮ੍ਰਿਤਸਰ ਨੇ ਕੁਝ ਸਮਾਂ ਪਹਿਲਾਂ ਓਪੀ ਸੋਨੀ ਦੀ ਆਮਦਨ ਤੇ ਜਾਇਦਾਦ ਦੀ ਪੜਤਾਲ ਸ਼ੁਰੂ ਕੀਤੀ ਸੀ ਤੇ ਪੜਤਾਲ ਪੂਰੀ ਹੋਣ ਮਗਰੋਂ ਹੁਣ ਸੋਨੀ ਨੂੰ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਨੇ ਤਲਬ ਕੀਤਾ ਹੈ।
ਦੱਸ ਦੇਈਏ ਕਿ ਵਿਜੀਲੈਂਸ ਦੀ ਇਸ ਕਾਰਵਾਈ ਮਗਰੋਂ ਕਾਂਗਰਸ ਦਾ ਇਹ ਛੇਵਾਂ ਸਾਬਕਾ ਮੰਤਰੀ ਹੈ ਜੋ ਵਿਜੀਲੈਂਸ ਦੀ ਰਾਡਾਰ ਉਪਰ ਆ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜ਼ੀਆਂ,ਭਾਰਤ ਭੂਸ਼ਣ ਆਸ਼ੂ ਤੇ ਸੁੰਦਰ ਸ਼ਾਮ ਅਰੋੜਾ, ਵਿਜੈਇੰਦਰ ਸਿੰਗਲਾ ਖਿਲਾਫ਼ ਸ਼ਿਕੰਜਾ ਕੱਸਿਆ ਜਾ ਚੁੱਕਾ ਹੈ। ਵਿਜੀਲੈਂਸ ਦਾ ਇਹ ਵੀ ਦੱਸਣਾ ਹੈ ਕਿ ਸਰੋਤਾਂ ਤੋਂ ਜ਼ਿਆਦਾ ਆਮਦਨ ਦੀ ਪੜਤਾਲ ਦੌਰਾਨ ਸਮੁੱਚੇ ਅਸਾਸਿਆਂ, ਪਿਛਲੇ ਸਮੇਂ ਦੀ ਆਮਦਨ ਦਾ ਲੇਖਾ ਜੋਖਾ ਮੰਗਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: