ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਸਾਬਕਾ ਕਾਂਗਰਸੀ ਵਿਧਾਇਕਾਂ, ਮੰਤਰੀਆਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਜਿਨ੍ਹਾਂ ਸਾਬਕਾ ਮੰਤਰੀਆਂ, ਵਿਧਾਇਕਾਂ ਨੇ ਬੇਨਿਯਮੀਆਂ ਕੀਤੀਆਂ ਹਨ ਉਨ੍ਹਾਂ ਖਿਲਾਫ ਕੇਸ ਚੱਲ ਰਹੇ ਹਨ, ਜਾਂਚ ਕੀਤੀ ਜਾ ਰਹੀ ਹੈ ਤੇ ਕਈਆਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ। ਆਦਮਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਕਈ ਕਾਂਗਰਸੀ ਲੀਡਰਾਂ ਖਿਲਾਫ ਕਾਰਵਾਈ ਕੀਤੀ ਹੈ।
ਇਸੇ ਤਹਿਤ ਕਾਂਗਰਸ ਤੋਂ ਭਾਜਪਾਈ ਬਣੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਵੀ ਪੁੱਛਗਿਛ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਵਿਜੀਲੈਂਸ ਵੱਲੋਂ 6 ਵਾਰ ਪਹਿਲਾਂ ਵੀ ਪੁੱਛਗਿਛ ਕੀਤੀ ਜਾ ਚੁੱਕੀ ਹੈ। ਗੁਰਪ੍ਰੀਤ ਸਿੰਘ ਕਾਂਗੜ ਵਿਜੀਲੈਂਸ ਬਿਊਰੋ ਬਠਿੰਡਾ ਦੇ ਦਫ਼ਤਰ ‘ਚ ਪੇਸ਼ ਹੋਏ। ਕਾਂਗੜ ਸਵੇਰੇ 10.30 ਵਜੇ ਵਿਜੀਲੈਂਸ ਦਫ਼ਤਰ ਪੁੱਜੇ ਪਰ ਜਾਂਚ ਅਧਿਕਾਰੀ ਨਾ ਹੋਣ ਕਾਰਨ ਉਨ੍ਹਾਂ ਨੂੰ ਦੋ ਘੰਟੇ ਇੰਤਜ਼ਾਰ ਕਰਨਾ ਪਿਆ।
ਸਾਬਕਾ ਮੰਤਰੀ ਕਾਂਗਰਸ ਨੇ ਵਿਜੀਲੈਂਸ ਕੋਲ ਆਪਣਾ ਪੱਖ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਮੈਨੂੰ ਸਿਆਸੀ ਤੌਰ ‘ਤੇ ਬਦਨਾਮ ਕਰਨ ਦੀ ਖਾਤਰ ਅਜਿਹਾ ਕੀਤਾ ਜਾ ਰਿਹਾ ਹੈ। ਜਦੋਂ ਕਾਂਗੜ ਨੂੰ ਫਿਰ ਤੋਂ ਵਿਜੀਲੈਂਸ ਅੱਗੇ ਪੇਸ਼ ਹੋਣ ਲਈ ਨੋਟਿਸ ਭੇਜਿਆ ਗਿਆ ਤਾਂ ਉਨ੍ਹਾਂ ਨੇ ਪੇਸ਼ ਹੋਣ ਤੋਂ ਅਮਸਰੱਥਾ ਪ੍ਰਗਟਾਉਂਦਿਆਂ ਆਪਣੇ ਗੋਡਿਆਂ ਦੇ ਆਪ੍ਰੇਸ਼ਨ ਕਰਵਾਉਣ ਦਾ ਹਵਾਲਾ ਦਿੱਤਾ।
ਇਹ ਵੀ ਪੜ੍ਹੋ : ਗੈਂਗ.ਸਟਰ ਜਤਿੰਦਰ ਸਿੰਘ ਉਰਫ ਜਿੰਦੀ ਗ੍ਰਿਫਤਾਰ, 9 ਮਹੀਨੇ ਪਹਿਲਾਂ CIA ਟੀਮ ‘ਤੇ ਗੱਡੀ ਚੜ੍ਹਾਉਣ ਦੀ ਕੀਤੀ ਸੀ ਕੋਸ਼ਿਸ਼
ਕਾਂਗੜ ਨੇ ਦੱਸਿਆ ਕਿ ਵਿਜੀਲੈਂਸ ਨੇ ਉਨ੍ਹਾਂ ਤੋਂ ਅਜਿਹੇ ਸਵਾਲ ਪੁੱਛੇ ਜਿਨ੍ਹਾਂ ਦਾ ਕੋਈ ਮਤਲਬ ਨਹੀਂ ਸੀ। ਨਾ ਹੀ ਇਹ ਪ੍ਰਸ਼ਨ ਤੱਥਾਂ ‘ਤੇ ਆਧਾਰਿਤ ਸਨ। ਪੁੱਛਗਿਛ ਦੇ ਬਾਅਦ ਬਾਹਰ ਆਉਣ ‘ਤੇ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਾਰ-ਵਾਰ ਉਨ੍ਹਾਂ ਤੋਂ 250 ਏਕੜ ਜ਼ਮੀਨ ਬਾਰੇ ਪੁੱਛਗਿਛ ਕਰਦੀ ਰਹੀ ਜਦੋਂ ਕਿ ਉਨ੍ਹਾਂ ਕੋਲ ਅਜਿਹੀ ਕੋਈ ਜ਼ਮੀਨ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: