ਕਪੂਰਥਲਾ ਦੀ ਰਹਿਣ ਵਾਲੀ ਬਹਾਦਰ ਕੁੜੀ ਗੁਰਵਿੰਦਰ ਕੌਰ ਨੂੰ ਉਸ ਦੀ ਬਹਾਦਰੀ ਲਈ ਕਪੂਰਥਲਾ ਪੁਲਿਸ ਵੱਲੋਂ ਸਨਮਾਨਤ ਕੀਤਾ ਗਿਆ। ਸ਼ੁੱਕਰਵਾਰ ਨੂੰ ਕਪੂਰਥਲਾ ਦੀ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ‘ਚ ਗੁਰਵਿੰਦਰ ਦੀ ਮਾਂ ਦਾ ਮੋਬਾਈਲ ਫੋਨ ਖੋਹ ਕੇ ਲੈ ਗਏ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ। ਇਸ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਸੀ।
ਸੀਨੀਅਰ ਪੁਲਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਸ਼ੁੱਕਰਵਾਰ ਨੂੰ ਇਸ ਬਹਾਦਰ ਕੁੜੀ ਨੂੰ ਪ੍ਰਸ਼ੰਸਾ ਪੱਤਰ ਦਿੱਤਾ। ਖੱਖ ਨੇ ਗੁਰਵਿੰਦਰ ਕੌਰ ਨੂੰ ਉਸਦੇ ਮਾਪਿਆਂ ਸਣੇ ਐਸਐਸਪੀ ਦਫ਼ਤਰ ਕਪੂਰਥਲਾ ਵਿਖੇ ਚਾਹ ਲਈ ਸੱਦਾ ਦਿੱਤਾ ਅਤੇ ਉਸ ਦੀ ਬਹਾਦਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗੁਰਵਿੰਦਰ ਨੇ ਹੋਰ ਕੁੜੀਆਂ ਲਈ ਮਿਸਾਲ ਬਣ ਕੇ ਸਮਾਜ ਦਾ ਮਾਣ ਵਧਾਇਆ ਹੈ।
ਦਰਅਸਲ ਕੁੜੀ ਦੀ ਮਾਤਾ ਪਿੰਡ ਸਤਰੰਗੜਾ ਵਿੱਚ ਆਪਣੇ ਘਰ ਦੇ ਬਾਹਰ ਬੈਠੀ ਸੀ ਜਦੋਂ ਦੋ ਨਕਾਬਪੋਸ਼ ਨੌਜਵਾਨ ਆਏ ਅਤੇ ਉਸ ਦੀ ਮਾਂ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ।
ਜਦੋਂ ਉਸ ਦੀ ਮਾਂ ਨੇ ਇਸ ਘਟਨਾ ਦੀ ਸੂਚਨਾ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਦਿੱਤੀ ਤਾਂ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਕੈਮਰੇ ਦੀ ਰਿਕਾਰਡਿੰਗ ਚੈੱਕ ਕਰਕੇ ਭਾਲ ਸ਼ੁਰੂ ਕਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਗੁਰਵਿੰਦਰ ਨੇ ਘਰ ਪਹੁੰਚ ਕੇ ਸੀਸੀਟੀਵੀ ਫੁਟੇਜ ਚੈੱਕ ਕੀਤੀ। ਗੁਰਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਭਤੀਜੇ ਨੂੰ ਫੋਨ ਆਇਆ ਕਿ ਇਹ ਲੁਟੇਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਬਾਹਰ ਖੜ੍ਹੇ ਹਨ। ਜਿਵੇਂ ਹੀ ਉਹ ਸਕੂਲ ਦੇ ਨੇੜੇ ਪਹੁੰਚੀ ਤਾਂ ਲੁਟੇਰੇ ਉਥੋਂ ਫਰਾਰ ਹੋ ਗਏ ਅਤੇ ਬਾਅਦ ‘ਚ ਸ਼੍ਰੀ ਹੱਟ ਸਾਹਿਬ ਦੇ ਨੇੜੇ ਕੁੜੀ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਲੰਡਨ ਤੋਂ ਮੰਦਭਾਗੀ ਖਬਰ : ਸਿੱਖ ਅੱਲ੍ਹੜ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ
ਪੁਲਿਸ ਅਧਿਕਾਰੀ ਖੱਖ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਦਿਹਾਤੀ ਚੰਡੀਗੜ੍ਹ ਕਲੋਨੀ ਅਤੇ ਜੱਸੀ ਵਾਸੀ ਲੋਹੀਆਂ ਖਾਸ ਜਲੰਧਰ ਵਜੋਂ ਕੀਤੀ ਗਈ ਹੈ।