ਪੰਜਾਬ ਵਿੱਚ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਲੈ ਕੇ ਪਾਵਰਕਾਮ ਸਖਤ ਹੋ ਗਿਆ ਹੈ ਤੇ ਪਾਵਰਕਾਮ ਦੇ ਐਨਫੋਰਸਮੈਂਟ ਵਿੰਗ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਆਪਣੀ ਇਸੇ ਮੁਹਿੰਮ ਤਹਿਤ ਪਾਵਰਕਾਮ ਲੁਧਿਆਣਾ ਇਨਫੋਰਸਮੈਂਟ ਦੀਆਂ ਟੀਮਾਂ ਸ਼ਹਿਰ ਦੇ ਉਨ੍ਹਾਂ ਇਲਾਕਿਆਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ, ਜਿੱਥੇ ਲੋਕ ਏ.ਸੀ. ਹੋਰਨਾਂ ਇਲਾਕਿਆਂ ਨਾਲੋਂ ਵੱਧ ਇਸਤੇਮਾਲ ਕਰ ਰਹੇ ਹਨ।
ਇਸੇ ਅਧੀਨ ਅੱਜ ਸਵੇਰੇ ਸਨ ਸਿਟੀ, ਨੇੜਲੇ ਲੱਖਾ ਸਿੰਘ ਸਵੀਮਿੰਗ ਪੂਲ, ਜੱਸੀਆਂ ਰੋਡ ਅਤੇ ਬਾਵਾ ਕਾਲੋਨੀ ਆਦਿ ਇਲਾਕਿਆਂ ‘ਚ ਪਾਵਰਕਾਮ ਇਨਫੋਰਸਮੈਂਟ ਦੀਆਂ ਟੀਮਾਂ ਨੇ ਛਾਪੇ ਮਾਰੇ। ਇਸ ਦੌਰਾਨ ਬਿਜਲੀ ਚੋਰੀ ਕਰਨ ਦੇ 24 ਮਾਮਲੇ ਸਾਹਮਣੇ ਆਏ, ਜਿਨ੍ਹਾਂ ਨੇ ਸਿੱਧੀ ਬਿਜਲੀ ਦੀ ਕੁੰਡੀ ਪਾਈ ਹੋਈ ਸੀ।
ਬਿਜਲੀ ਚੋਰੀ ਕਰਨ ਵਾਲਿਆਂ ਨੂੰ 13 ਲੱਖ 50 ਹਜ਼ਾਰ ਰੁਪਏ ਦੇ ਜੁਰਮਾਨੇ ਦਾ ਨੋਟਿਸ ਭੇਜਣ ਦੇ ਨਾਲ-ਨਾਲ ਬਿਜਲੀ ਚੋਰੀ ਕਰਨ ਦੇ ਦੋਸ਼ ’ਚ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡਾਇਰੈਕਟਰ ਇਨਫੋਰਸਮੈਂਟ ਪਾਵਰਕਾਮ ਲੁਧਿਆਣਾ ਪੁਰਨਦੀਪ ਸਿੰਘ ਬਰਾੜ ਨੇ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਪਾਵਰਕਾਮ ਦੇ ਸੂਤਰਾਂ ਮੁਤਾਬਕ ਹਰ ਸਾਲ 1500 ਕਰੋੜ ਦੀ ਬਿਜਲੀ ਚੋਰੀ ਹੁੰਦੀ ਹੈ। ਇਸ ਨੂੰ ਰੋਕਣ ਲਈ ਵਿਭਾਗ ਵੱਲੋਂ ਸਖਤੀ ਵਰਤਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।