Excise and taxation : ਖੰਨਾ ਦੇ ਕੇਂਦਰੀ ਆਬਕਾਰੀ ਤੇ ਟੈਕਸੇਸ਼ਨ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ‘ਚ ਖੰਨਾ ਦੇ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਚੁੱਕੇ ਮਨਿੰਦਰ ਸ਼ਰਮਾ ਮਨੀ, ਸਮੇਤ ਕਈਆਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਪੰਜਾਬ ਭਰ ਦੀਆਂ 9 ਟੀਮਾਂ ਨੇ ਮਿਲ ਕੇ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਛਾਪੇ ਮਾਰੇ। ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਸ਼ਾਮਲ ਹਨ। ਇਨ੍ਹਾਂ ਵਿੱਚ ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ, ਜਲੰਧਰ, ਫਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ਦੀਆਂ ਟੀਮਾਂ ਸ਼ਾਮਲ ਹਨ। ਅੱਧੀ ਦਰਜਨ ਦੇ ਲਗਭਗ ਲੋਕਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਪੁੱਛਗਿੱਛ ਕੀਤੀ ਜਾ ਰਹੀ ਹੈ। ਚੁੱਕੇ ਗਏ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ ਇੱਕ ਸਿਟੀ ਕੌਂਸਲ ਚੋਣ ਲਈ ਉਮੀਦਵਾਰ ਵੀ ਸ਼ਾਮਲ ਹੈ। ਇਹ ਮਾਮਲਾ ਨਕਲੀ ਫਰਮਾਂ ਬਣਾ ਕੇ ਬਿੱਲਾਂ ਰਾਹੀਂ ਕਰੋੜਾਂ ਰੁਪਏ ਦੀ ਹੇਰਾਫੇਰੀ ਬਾਰੇ ਦੱਸਿਆ ਜਾ ਰਿਹਾ ਹੈ। ਸੂਤਰਾਂ ਦੇ ਅਨੁਸਾਰ ਵਿਦੇਸ਼ੀ ਬੈਠੇ ਇੱਕ ਨੌਜਵਾਨ ਦੇ ਨਾਂ ‘ਤੇ ਫਰਮਾਂ ਦਾ ਗਠਨ ਕੀਤਾ ਗਿਆ ਸੀ। ਜਦੋਂ ਉਹ ਜਵਾਨ ਇਥੇ ਵਾਪਸ ਆਇਆ ਤਾਂ ਉਸਨੂੰ ਵਿਭਾਗ ਦਾ ਨੋਟਿਸ ਮਿਲਿਆ। ਤਦ ਹੀ ਪਰਤਾਂ ਖੁੱਲ੍ਹੀਆਂ।