ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਵਿਚ ਆਬਕਾਰੀ ਵਿਭਾਗ ਨੇ ਦਬਿਸ਼ ਦਿੱਤੀ। ਆਬਕਾਰੀ ਵਿਭਾਗ ਨੂੰ ਸੂਚਨਾ ਮਿਲੀ ਸੀਕਿ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਪਿੰਡ ਰਾਮਗੜ੍ਹ ਵਿਚ ਡੰਪ ਕੀਤੀ ਹੋਈ ਹੈ ਪਰ ਜਦੋਂ ਛਾਪੇਮਾਰੀ ਹੋਈ ਤਾਂ ਟੀਮਾ ਨੇ 120 ਬੋਤਲਾਂ ਬਰਾਮਦ ਕੀਤੀਆਂ।
ਆਬਕਾਰੀ ਵਿਭਾਗ ਨੇ ਦੱਸਿਆ ਕਿ ਸੂਬੇ ਵਿਚ ਨਾਜਾਇਜ਼ ਸ਼ਰਾਬ ਦੀ ਵਿਕਰੀ ‘ਤੇ ਰੋਕ ਲਗਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਆਬਕਾਰੀ ਟੀਮ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਵਿਚ ਛਾਪੇਮਾਰੀ ਕਰਕੇ 120 ਬੋਤਲਾਂ ਬਰਾਮਦ ਕੀਤੀਆਂ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਲੁਧਿਆਣਾ ਆਬਕਾਰੀ ਟੀਮ ਤੇ ਸੀਆਈਏ-2 ਪੁਲਿਸ ਸਟਾਫ ਲੁਧਿਆਣਾ ਵੱਲੋਂ ਪਿੰਡ ਰਾਮਗੜ੍ਹ ਵਿਚ ਸਾਂਝੀ ਛਾਪੇਮਾਰੀ ਕੀਤੀ ਗਈ ਸੀ। ਚੈਕਿੰਗ ਦੌਰਾਨ ਦੋਸ਼ੀ ਓਮ ਪ੍ਰਕਾਸ਼ ਦੇ ਘਰ ਤੋਂ 120 ਬੋਤਲਾਂ ਵ੍ਹੀਕਸੀ ਦੀਆਂ ਬਰਾਮਦ ਹੋਈਆਂ। ਇਸ ਪਿੰਡ ਵਿਚ ਕਈ ਸ਼ਰਾਬ ਤਸਕਰ ਰਹਿੰਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਵੱਡੀ ਮਾਤਰਾ ਵਿਚ ਇਸ ਪਿੰਡ ਵਿਚ ਸ਼ਰਾਬ ਦੀ ਤਸਕਰੀ ਹੁੰਦੀ ਹੈ ਪਰ ਇਸ ਵਾਰ ਪਿੰਡ ਵਿਚ ਪਹਿਲਾਂ ਹੀ ਸੂਚਨਾ ਮਿਲ ਗਈ ਸੀ ਕਿ ਆਬਕਾਰੀ ਦੀ ਟੀਮ ਛਾਪੇਮਾਰੀ ਕਰਨ ਵਾਲੀ ਹੈ। ਪਿੰਡ ਤੋਂ ਕਈ ਤਸਕਰ ਭੱਜ ਗਏ। ਬਰਾਮਦ ਸਾਰੀਆਂ ਸ਼ਰਾਬ ਦੀਆਂ ਬੋਤਲਾਂ ‘ਤੇ ਸਿਰਫ ਚੰਡੀਗੜ੍ਹ ਵਿਚ ਵਿਕਰੀ ਲਈ ਦੇ ਲੇਬਲ ਲੱਗੇ ਹੋਏ ਹਨ। ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ ਜਲਦ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।