ਹੁਸ਼ਿਆਰਪੁਰ ਜਲੰਧਰ ਰੋਡ ‘ਤੇ ਸਥਿਤ ਫੈਕਟਰੀ ਵਿਚ ਆਕਸੀਜਨ ਸਿਲੰਡਰ ਫਟਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 3 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਵਿਚ ਭਰਤੀ ਕਰਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਜਲੰਧਰ ਰੋਡ ‘ਤੇ ਸਥਿਤ ਜੇਕੇ ਇੰਟਰਪ੍ਰਾਈਜਿਜ਼ ਵਿਚ ਸਵੇਰੇ ਕੰਮ ਕਰਦੇ ਹੋਏ ਆਕਸੀਜਨ ਸਿਲੰਡਰ ਫਟ ਗਿਆ ਜਿਸ ਕਾਰਨ ਇਕ ਮਜ਼ਦੂਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭਗਤ ਰਾਮ ਵਾਸੀ ਉਤਰਾਖੰਡ ਹਾਲ ਵਾਸੀ ਗਿੰਨੋ ਵਾਲ ਰੋਡ ਹੁਸ਼ਿਆਰਪੁਰ ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
3 ਲੋਕ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਲਈ ਭਰਤੀ ਕਰਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਮ੍ਰਿਤਕ ਦੇ ਸਰੀਰ ਦੇ ਪਰਖੱਚੇ ਉਡ ਗਏ।