ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਮਾਨ ਸਰਕਾਰ ਵੱਲੋਂ ਜਨ ਹਿੱਤ ਐਲਾਨ ਕੀਤੇ ਜਾ ਰਹੇ ਹਨ। ਅਜਿਹਾ ਹੀ ਇਕ ਐਲਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਹੈ।
ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ। ਪਹਿਲਾਂ ਇਹ ਤਰੀਕ 7 ਨਵੰਬਰ ਸੀ ਜਿਸ ਨੂੰ ਵਧਾ ਕੇ ਹੁਣ 20 ਨਵੰਬਰ ਤੱਕ ਕਰ ਦਿੱਤਾ ਗਿਆ ਹੈ।
ਕੈਬਨਿਟ ਮੰਤਰੀ ਧਾਲੀਵਾਲ ਨੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਦੀਆਂ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਚੁੱਕਣ ਤੇ ਵਾਤਾਰਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿਚ ਆਪਣਾ ਸਹਿਯੋਗ ਪਾਉਣ। ਇਸ ਦੇ ਨਾਲ ਹੀ ਉੁਨ੍ਹਾਂ ਕਿਹਾ ਕਿ ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: