Family members riot : ਜਲੰਧਰ : ਸ਼ਨੀਵਾਰ ਨੂੰ ਸ਼ਹਿਰ ਦੇ ਇਕ ਮਸ਼ਹੂਰ ਪ੍ਰਾਈਵੇਟ ਹਸਪਤਾਲ ਵਿਚ ਭਾਰੀ ਹੰਗਾਮਾ ਹੋਇਆ। ਇਥੇ ਇਲਾਜ ਦੌਰਾਨ ਇੱਕ ਕੋਰੋਨਾ ਨਾਲ ਪ੍ਰਭਾਵਿਤ ਵਿਅਕਤੀ ਦੀ ਮੌਤ ਹੋ ਗਈ, ਜਿਸ ਕਾਰਨ ਗੁੱਸੇ ਵਿੱਚ ਆਏ ਪਰਿਵਾਰ ਨੇ ਹਸਪਤਾਲ ਦੀ ਭੰਨ ਤੋੜ ਕੀਤੀ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਡਾਕਟਰਾਂ ਨੇ ਇਲਾਜ ਵਿੱਚ ਲਾਪਰਵਾਹੀ ਵਰਤੀ ਹੈ। ਉਨ੍ਹਾਂ ਨੇ ਡਾਕਟਰਾਂ ‘ਤੇ ਨੈਗੇਟਿਵ ਮਰੀਜ਼ ਨੂੰ ਪਾਜੀਟਿਵ ਦੱਸ ਕੇ ਇਲਾਜ ਕਰਨ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਹਸਪਤਾਲ ਵਾਲਿਆਂ ਨੇ ਉਨ੍ਹਾਂ ਕੋਲੋਂ ਹੁਣ ਤੱਕ 50,000 ਰੁਪਏ ਲੈ ਲਏ ਹਨ ਤੇ ਲਗਭਗ 10,000 ਦੀਆਂ ਦਵਾਈਆਂ ਵੀ ਮੰਗਵਾ ਲਈਆਂ ਹਨ। ਮ੍ਰਿਤਕ ਦੀ ਪਛਾਣ ਗਗਨ ਵਜੋਂ ਹੋਈ ਹੈ।
ਇਸ ਸਮੇਂ ਦੌਰਾਨ, ਪਰਿਵਾਰ ਨੇ ਹਸਪਤਾਲ ਦੀ ਰਿਸੈਪਸ਼ਨ ਦੀ ਭੰਨਤੋੜ ਕੀਤੀ ਅਤੇ ਉਥੇ ਲੱਗੇ ਸ਼ੀਸ਼ੇ ਨੂੰ ਤੋੜ ਦਿੱਤਾ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮਰੀਜ਼ ਨੈਗੇਟਿਵ ਸੀ ਜਦ ਕਿ ਉਸ ਦਾ ਇਲਾਜ ਕੋਰੋਨਾ ਦਾ ਕੀਤਾ ਜਾ ਰਿਹਾ ਸੀ ਤੇ ਮਰੀਜ਼ ਦੀ ਮੌਤ ਤੋਂ ਬਾਅਦ ਵੀ ਉਸ ਨੂੰ ਵੈਂਟੀਲੇਟਰ ‘ਤੇ ਹੀ ਰੱਖੀ ਰੱਖਿਆ ਤਾਂ ਜੋ ਵਾਧੂ ਬਿਲ ਬਣਾਇਆ ਜਾ ਸਕੇ। ਸੂਚਨਾ ਮਿਲਣ ‘ਤੇ ਪੁਲਿਸ ਮੁਲਾਜ਼ਮਾਂ ਮੌਕੇ ‘ਤੇ ਪੁੱਜੀ ਅਤੇ ਉਨ੍ਹਾਂ ਨੇ ਸਥਿਤੀ ‘ਤੇ ਕਾਬੂ ਪਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਤੋਂ ਬਾਅਦ ਹੀ ਸਾਰੇ ਮਾਮਲੇ ਦਾ ਸੱਚ ਸਾਹਮਣੇ ਆਏਗਾ।