ਕਪੂਰਥਲਾ ਦੇ ਪਿੰਡ ਗੋਪੀਪੁਰ ‘ਚ ਦੇਰ ਰਾਤ ਗਲੀ ‘ਚ ਇੱਕ ਕਾਰ ਵੱਲੋਂ ਚਾਰ ਲੋਕਾਂ ਨੂੰ ਕੁਚਲਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਇਹ ਲੋਕ ਗਲੀ ‘ਚ ਬੈਠ ਕੇ ਭਾਂਡੇ ਧੋਂ ਰਹੇ ਸਨ ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ 4 ਲੋਕ ਜ਼ਖਮੀ ਹੋਏ ਹਨ। ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਹਾਲਾਂਕਿ ਕੁਝ ਘੰਟਿਆਂ ਬਾਅਦ ਇਸ ਮਾਮਲੇ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ। ਇਸ ਸਮਝੌਤੇ ਦੀ ਪੁਸ਼ਟੀ ਫੱਤੂ ਢੀਂਗਾ ਥਾਣਾ ਇੰਚਾਰਜ ਇੰਸਪੈਕਟਰ ਰਮਨਦੀਪ ਸਿੰਘ ਨੇ ਵੀ ਕੀਤੀ ਹੈ।
ਜਾਣਕਾਰੀ ਅਨੁਸਾਰ ਪਿੰਡ ਗੋਪੀਪੁਰ ਵਿੱਚ ਦੇਰ ਰਾਤ ਖਾਣਾ ਖਾਣ ਤੋਂ ਬਾਅਦ ਪਰਿਵਾਰ ਬਾਹਰ ਗਲੀ ਵਿੱਚ ਬੈਠ ਕੇ ਭਾਂਡੇ ਸਾਫ਼ ਕਰ ਰਿਹਾ ਸੀ। ਉਦੋਂ ਪਿੰਡ ਦੇ ਹੀ ਰਹਿਣ ਵਾਲੇ ਇੱਕ ਨੌਜਵਾਨ ਦੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਜਿਸ ਵਿਚ ਇਕ ਔਰਤ ਸਮੇਤ ਉਸ ਪਰਿਵਾਰ ਦੇ 4 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਬਠਿੰਡਾ ਪੁਲਿਸ ਨੇ ਹੋਟਲ ‘ਚ ਮਾਰਿਆ ਛਾਪਾ, 3 ਦੋਸ਼ੀ ਕਾਬੂ, ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਲੱਗੇ ਦੋਸ਼
ਉਕਤ ਪਰਿਵਾਰਕ ਮੈਂਬਰ ਜੱਸੀ ਅਨੁਸਾਰ ਇਸ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਘਟਨਾ ਦੀ ਸੂਚਨਾ ਥਾਣਾ ਫੱਤੂ ਢੀਂਗਾ ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਾਰ ਚਾਲਕ ਵੀ ਇਸੇ ਪਿੰਡ ਦਾ ਵਸਨੀਕ ਹੈ। ਫੱਤੂ ਢੀਂਗਾ ਥਾਣੇ ਦੇ ਇੰਚਾਰਜ ਇੰਸਪੈਕਟਰ ਰਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੇ ਕੁਝ ਪਤਵੰਤਿਆਂ ਦੀ ਹਾਜ਼ਰੀ ਵਿੱਚ ਦੋਵਾਂ ਧਿਰਾਂ ਵਿੱਚ ਸਮਝੌਤਾ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –