ਖੇਡ ਜਗਤ ‘ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮਸ਼ਹੂਰ ਇੰਟਰਨੈਸ਼ਨਲ ਕਬੱਡੀ ਖਿਡਾਰੀ ਮਨਪ੍ਰੀਤ ਮੰਨੂ ਮਸਾਣਾਂ ਦੀ ਮੌਤ ਹੋ ਗਈ ਹੈ। ਸੂਚਨਾ ਮੁਤਾਬਕ ਖਿਡਾਰੀ ਮੰਨੂ ਅੰਮ੍ਰਿਤਸਰ ਵਿੱਚ ਆਯੋਜਿਤ ਇੱਕ ਕਬੱਡੀ ਮੈਚ ਖੇਡਣ ਗਿਆ ਸੀ। ਮੈਚ ਦੌਰਾਨ ਖਿਡਾਰੀ ਦੇ ਸਿਰ ‘ਤੇ ਸੱਟ ਲੱਗ ਗਈ। ਸੱਟ ਇੰਨੀ ਗੰਭੀਰ ਸੀ ਕਿ ਕੁੱਝ ਸਮਾਂ ਬਾਅਦ ਉਸ ਦੀ ਮੌਤ ਹੋ ਗਈ।
ਮੰਨੂ ਮਸਾਣਾਂ ਦੀ ਮੌਤ ਦੀ ਖਬਰ ਮਗਰੋਂ ਮੌਕੇ ‘ਤੇ ਸੋਗ ਦੀ ਲਹਿਰ ਦੌੜ ਗਈ ਹੈ। ਕਿਸੇ ਨੂੰ ਯਕੀਨ ਨਹੀਂ ਹੋ ਰਿਹਾ ਸੀ ਕਿ ਜੋ ਖਿਡਾਰੀ ਕੁਝ ਸਮਾਂ ਪਹਿਲਾਂ ਉਨ੍ਹਾਂ ਨਾਲ ਕਬੱਡੀ ਮੈਚ ਖੇਡ ਰਿਹਾ ਸੀ, ਮੈਚ ਖੇਡਦੇ-ਖੇਡਦੇ ਉਹ ਇਸ ਦੁਨੀਆਂ ਤੋਂ ਹੀ ਚਲਾ ਗਿਆ। ਇੰਟਰਨੈਸ਼ਨਲ ਕਬੱਡੀ ਖਿਡਾਰੀ ਮੰਨੂ ਮਸਾਣਾਂ ਦੀ ਮੌਤ ਤੋਂ ਬਾਅਦ ਪੂਰੇ ਕਬੱਡੀ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਮਿਲੀ ਜਾਣਕਾਰੀ ਦੇ ਮੁਤਾਬਕ ਮਨਪ੍ਰੀਤ ਮੰਨੂ ਗੁਰਦਾਸਪੁਰ ਜ਼ਿਲ੍ਹੇ ਦੇ ਹਲਕਾ ਡੇਰਾ ਬਾਬਾ ਨਾਲ ਸਬੰਧਤ ਪਿੰਡ ਮਸਾਣਾਂ ਦਾ ਰਹਿਣ ਵਾਲਾ ਸੀ। ਇਸ ਦੌਰਾਨ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਲ ਸਬੰਧਤ ਪਿੰਡ ਮਸਾਣਾਂ ਦੇ ਸਰਪੰਚ ਬਿਕਰਮਜੀਤ ਸਿੰਘ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦੇ ਪਿੰਡ ਦੇ ਹੋਣਹਾਰ ਕਬੱਡੀ ਖਿਡ਼ਾਰੀ ਮਨਪ੍ਰੀਤ ਸਿੰਘ ਮਨੂੰ ਪ੍ਰਸਿੱਧ ਜਾਫੀ ਸਨ ਅਤੇ ਅੰਮ੍ਰਿਤਸਰ ਦੇ ਪਿੰਡ ਖ਼ਤਰਾਏ ਕਲਾਂ ਵਿਖੇ ਕਬੱਡੀ ਦੇ ਮੈਚ ਦੌਰਾਨ ਮੌਤ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਮਸ਼ਹੂਰ ਗਾਇਕ ਮੀਕਾ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਏ ਗਏ ਭਰਤੀ
ਸਰਪੰਚ ਵੱਲੋਂ ਇਹ ਵੀ ਦੱਸਿਆ ਗਿਆ ਕਿ ਪਿਛਲੇ ਮਹੀਨੇ ਮਨਪ੍ਰੀਤ ਦੇ ਪਿਤਾ ਮੋਹਣ ਸਿੰਘ ਦੀ ਵੀ ਮੌਤ ਹੋਈ ਸੀ ਅਤੇ ਹਾਲ ਹੀ ਵਿੱਚ ਉਹ ਨਿਊਜ਼ੀਲੈਂਡ ਤੋਂ ਕਬੱਡੀ ਖੇਡ ਕੇ ਵਾਪਿਸ ਆਇਆ ਸੀ। ਦੱਸ ਦਈਏ ਕਿ ਉਹ ਆਪਣੇ ਪਿੱਛੇ ਇੱਕ ਛੋਟਾ ਭਰਾ ਪ੍ਰਭਜੋਤ ਸਿੰਘ,ਪਤਨੀ ਅਤੇ ਮਾਸੂਮ ਬੱਚੀ ਨੂੰ ਛੱਡ ਗਿਆ ਹੈ। ਇਸ ਹੋਣਹਾਰ ਖਿਡਾਰੀ ਮਨੂੰ ਮਸਾਣਾਂ ਦੀ ਮੌਤ ਨਾਲ ਕਬੱਡੀ ਖੇਡ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਵੀਡੀਓ ਲਈ ਕਲਿੱਕ ਕਰੋ -: