ਪੰਜਾਬ ਦੀ ਫ਼ਰੀਦਕੋਟ ਮਾਡਰਨ ਜੇਲ੍ਹ ਪ੍ਰਸ਼ਾਸਨ ਨੇ 2 ਨੌਜਵਾਨਾਂ ਨੂੰ ਜੇਲ੍ਹ ‘ਚ ਪਾਬੰਦੀਸ਼ੁਦਾ ਚੀਜ਼ਾਂ ਦੀ ਸਪਲਾਈ ਕਰਨ ਦੇ ਦੋਸ਼ ‘ਚ ਕਾਬੂ ਕੀਤਾ ਹੈ। ਇਹ ਦੋਵੇਂ ਨੌਜਵਾਨਾਂ ਫਾਜ਼ਿਲਕਾ ਤੋਂ ਜੇਲ੍ਹ ‘ਚ ਬੰਦ ਆਪਣੇ ਭਰਾ ਨੂੰ ਨਸ਼ੀਲੇ ਪਦਾਰਥ ਅਤੇ ਮੋਬਾਇਲ ਦੇਣ ਆਏ ਸੀ, ਪਰ ਉਸ ਤੋਂ ਪਹਿਲਾਂ ਹੀ ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਨੂੰ ਫੜ ਲਿਆ। ਭਰਾ ਸਮੇਤ ਦੋਵਾਂ ਵਿਅਕਤੀਆਂ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ। ਤਿੰਨਾਂ ਖਿਲਾਫ ਜੇਲ ਐਕਟ ਅਤੇ IPC ਦੀਆਂ ਹੋਰ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਸਹਾਇਕ ਜੇਲ੍ਹ ਸੁਪਰਡੈਂਟ ਜਸਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਜਸਵੀਰ ਅਤੇ ਲਖਵੀਰ ਸਿੰਘ 12 ਜੂਨ ਨੂੰ ਫ਼ਰੀਦਕੋਟ ਜੇਲ੍ਹ ਵਿੱਚ ਹਵਾਲਾਤੀ ਇੰਦਰਜੀਤ ਸਿੰਘ ਵਾਸੀ ਫਾਜ਼ਿਲਕਾ ਨੂੰ ਮਿਲਣ ਆਏ ਸਨ। ਪਹਿਰੇ ‘ਤੇ ਖੜ੍ਹੇ ਜਵਾਨਾਂ ਨੇ ਜਦੋਂ ਦੋਵਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ, 18 ਨਸ਼ੀਲੀਆਂ ਗੋਲੀਆਂ, ਕੀਪੈਡ ਸਮੇਤ ਇਕ ਮੋਬਾਈਲ ਬਰਾਮਦ ਹੋਇਆ।
ਇਹ ਵੀ ਪੜ੍ਹੋ : ਪੰਜਾਬ ‘ਚ ਮਹਿਸੂਸ ਹੋਏ ਭੁਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ਤੇ 5.2 ਰਹੀ ਤੀਬਰਤਾ
ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਨੂੰ ਹਿਰਾਸਤ ‘ਚ ਲੈ ਕੇ ਪੁਲਿਸ ਹਵਾਲੇ ਕਰ ਦਿੱਤਾ। ਫ਼ਰੀਦਕੋਟ ਸਿਟੀ ਥਾਣੇ ਦੇ ASI ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਇੰਦਰਜੀਤ ਸਿੰਘ, ਜਸਵੀਰ ਅਤੇ ਲਖਵੀਰ ਸਿੰਘ ਖ਼ਿਲਾਫ਼ IPC ਅਤੇ ਜੇਲ੍ਹ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: