ਨਸ਼ਿਆਂ ਨੇ ਪੰਜਾਬ ਵਿੱਚ ਇੱਕ ਹੋਰ ਮਾਪਿਆਂ ਦਾ ਜਵਾਨ ਪੁੱਤ ਨਿਗਲ ਲਿਆ। ਫਰੀਦਕੋਟ ਦੇ ਪਿੰਡ ਭਾਣਾ ਵਿੱਚ ਇੱਕ 25 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਬਾਵਾ ਸਿੰਘ ਦੇ ਬਿਆਨਾਂ ’ਤੇ ਮ੍ਰਿਤਕ ਦੇ ਦੋ ਦੋਸਤਾਂ ਅਤੇ ਪਿੰਡ ਚਾਹਿਲ ਵਾਸੀ ਇੱਕ ਨਸ਼ਾ ਤਸਕਰ ਨੂੰ ਨਾਮਜ਼ਦ ਕੀਤਾ ਹੈ। ਦੋਵਾਂ ਦੋਸਤਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਬਾਵਾ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਭਰਾ ਸੁਖਚੈਨ ਸਿੰਘ ਨੂੰ ਉਸੇ ਪਿੰਡ ਦੇ ਹੀ ਦੋ ਨੌਜਵਾਨਾਂ ਰਵੀ ਸਿੰਘ ਉਰਫ਼ ਲੱਕੀ ਅਤੇ ਅਭਿਸ਼ੇਕ ਸਿੰਘ ਨੇ ਘਰੋਂ ਬੁਲਾਇਆ ਸੀ। ਉਹ ਉਸਨੂੰ ਬੇਹੋਸ਼ੀ ਦੀ ਹਾਲਤ ਵਿੱਚ ਵਾਪਸ ਛੱਡ ਗਏ ਸਨ। ਸੁਖਚੈਨ ਸਿੰਘ ਨੂੰ ਜਦੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਦੁਨੀਆ ਦੇ ਵੱਡੇ ਕ੍ਰਿਪਟੋ ਐਕਸਚੇਂਜ ‘ਚੋਂ ਗਾਹਕਾਂ ਦੇ 8054 ਕਰੋੜ ਹੋ ਗਏ ਗਾਇਬ, ਜਾਂਚ ਜਾਰੀ
ਭਰਾ ਦਾ ਦੋਸ਼ ਹੈ ਕਿ ਦੋਵੇਂ ਮੁਲਜ਼ਮ ਉਸ ਦੇ ਭਰਾ ਨੂੰ ਨਾਲ ਲੈ ਕੇ ਪਿੰਡ ਚਹਿਲ ਦੇ ਤਸਕਰ ਪੀਤਾ ਸਿੰਘ ਤੋਂ ਨਸ਼ਾ ਲੈ ਕੇ ਆਏ ਸਨ। ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਥਾਣਾ ਸਦਰ ਦੇ ਐੱਸ.ਐੱਚ.ਓ. ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਐਤਵਾਰ ਨੂੰ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਮਾਮਲੇ ‘ਚ ਨਾਮਜ਼ਦ ਨਸ਼ਾ ਤਸਕਰ ਦੀ ਭਾਲ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























