ਪੰਜਾਬ ਦੇ ਫ਼ਰੀਦਕੋਟ ਵਿਚ ਪ੍ਰਸ਼ਾਸਨ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਮਾਰਚ ਮਹੀਨੇ ਵਿਚ ਪੁਲਿਸ ਨੂੰ ਵੱਡੀ ਮਾਤਰਾ ‘ਚ ਹੈਰੋਇਨ-ਅਫੀਮ ਆਦਿ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਨੂੰ NDPS ਐਕਟ ਤਹਿਤ 12 ਮਾਮਲਿਆਂ ਵਿਚ ਪੁਲਿਸ ਨੇ 21 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ SSP ਹਰਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਜੀਤੀ ਹੈ।
SSP ਹਰਜੀਤ ਸਿੰਘ ਨੇ ਸ਼ਨੀਵਾਰ ਨੂੰ ਦੱਸਿਆ ਕਿ ਪੁਲਿਸ ਵੱਲੋਂ NDPS ਐਕਟ ਤਹਿਤ ਕੁੱਲ 12 ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਵਿੱਚ 21 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦਾ ਦਾਅਵਾ ਕਰਦਿਆਂ ਦੱਸਿਆ ਗਿਆ ਕਿ ਉਕਤ ਮੁਲਜ਼ਮਾਂ ਕੋਲੋਂ 2.300 ਕਿਲੋ ਅਫੀਮ, 1400 ਨਸ਼ੀਲੀਆਂ ਗੋਲੀਆਂ, 4 ਵਾਹਨ, 381 ਗ੍ਰਾਮ ਹੈਰੋਇਨ, 8 ਮੋਬਾਈਲ, 2.25 ਲੱਖ ਰੁਪਏ ਦੀ ਡਰੱਗ ਮਨੀ, ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਿਟੀ ਕੋਟਕਪੂਰਾ ਦੀ ਪੁਲਿਸ ਟੀਮ ਨੇ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਸੁਖਦੀਪ ਸਿੰਘ ਨਾਮੀ ਮੁਲਜ਼ਮ ਕੋਲੋਂ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। 6 ਮਾਰਚ ਨੂੰ ਇੱਕ ਅਪਰੇਸ਼ਨ ਦੌਰਾਨ ਥਾਣਾ ਸਿਟੀ ਫ਼ਰੀਦਕੋਟ ਵਿਖੇ ਦੋ ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿੱਚ 2.5 ਲੱਖ ਰੁਪਏ ਦੀ ਡਰੱਗ ਮਨੀ ਅਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਇਸੇ ਤਰ੍ਹਾਂ DSP ਅਤੇ SHO ਕੋਟਕਪੁਰ ਵੱਲੋਂ ਨਾਕੇ ਦੌਰਾਨ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : ਅਮਰੀਕਾ ਦਾ ਵੀਜ਼ਾ ਹੋਵੇਗਾ ਮਹਿੰਗਾ, 30 ਮਈ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ
ਇਸ ਦੇ ਨਾਲ ਹੀ SSP ਹਰਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਵੱਧ ਤੋਂ ਵੱਧ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੱਧ ਤੋਂ ਵੱਧ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਗੰਭੀਰ ਸਮੱਸਿਆ ਹੈ। ਸਾਰੇ ਲੋਕਾਂ ਨੂੰ ਇਸ ਤੋਂ ਛੁਟਕਾਰਾ ਪਾਉਣਾ ਹੈ, ਪਰ ਇਸ ਲਈ ਉਨ੍ਹਾਂ ਨੂੰ ਲੋਕਾਂ ਦੀ ਮਦਦ ਦੀ ਜਰੂਰਤ ਹੈ। ਇਹ ਸਮਾਜ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: