Faridkot youth kills : ਪੰਜਾਬ ਦੇ ਜਿਲ੍ਹਾ ਫਰੀਦਕੋਟ ਤੋਂ ਬਹੁਤ ਹੀ ਮਾੜੀ ਖਬਰ ਆਈ ਹੈ ਜਿਥੇ ਪਰਿਵਾਰ ਦੇ ਮੁਖੀ ਨੇ ਕਿਸੇ ਪ੍ਰੇਸ਼ਾਨੀ ਕਾਰਨ ਆਪਣੀਆਂ ਦੋ ਬੱਚਿਆਂ ਤੇ ਪਤਨੀ ਨੂੰ ਗੋਲੀ ਮਾਰ ਦਿੱਤੀ ਤੇ ਇਸ ਤੋਂ ਬਾਅਦ ਖੁਦ ਵੀ ਆਤਮਹੱਤਿਆ ਕਰ ਲਈ। ਵਿਅਕਤੀ ਦੀ ਪਛਾਣ ਕਰਨਰ ਕਟਾਰੀਆ ਉਰਫ ਆਸ਼ੂ (35) ਵਜੋਂ ਹੋਈ ਹੈ। ਉਸ ਨੇ ਆਪਣੀ ਪਤਨੀ ਸ਼ੀਨਮ (32) ਅਤੇ ਦੋ ਬੱਚਿਆਂ, ਪੁੱਤਰ ਰੋਇਸ (7) ਅਤੇ ਧੀ ਜੈਸਵੀ (3) ਨੂੰ ਫਿਰੋਜ਼ਪੁਰ ਰੋਡ, ਫ਼ਰੀਦਕੋਟ ਵਿਖੇ ਨਾਰਾਇਣ ਨਗਰ ਵਿਖੇ ਆਪਣੀ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਵੀ ਗੋਲੀ ਮਾਰ ਲਈ।
ਕਰਨ, ਰੋਇਸ ਅਤੇ ਜੈਸਵੀ ਦੀ ਗੋਲੀ ਲੱਗਣ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ ਸ਼ੀਨਮ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸ਼ੀਨਮ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਬਿਜਲੀ ਅਤੇ ਸਟਰੀਟ ਲਾਈਟਾਂ ਦੇ ਕੰਮ ਦਾ ਠੇਕਾ ਲੈਣ ਵਾਲਾ ਆਸ਼ੂ ਉਰਫ ਕਰਨ ਕੁਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਇਸ ਸਮੱਸਿਆ ਕਾਰਨ ਉਸਨੇ ਸ਼ਨੀਵਾਰ ਸਵੇਰੇ ਇਹ ਆਤਮਘਾਤੀ ਕਦਮ ਚੁੱਕਿਆ। ਹਾਲਾਂਕਿ, ਮਾਮਲੇ ਦੇ ਅਸਲ ਕਾਰਨਾਂ ਬਾਰੇ ਜਾਣਕਾਰੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਜ਼ਿਲ੍ਹਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਐਸਪੀ ਸੇਵਾ ਸਿੰਘ ਮੱਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਠੇਕਾ ਕਰਮਚਾਰੀ ਕਰਨ ਕਟਾਰੀਆ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਗੋਲੀ ਮਾਰ ਦਿੱਤੀ ਅਤੇ ਖੁਦ ਨੂੰ ਵੀ ਗੋਲੀ ਮਾਰ ਲਈ। ਜਾਣਕਾਰੀ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕੋਲ ਇੱਕ ਛੋਟਾ ਸੁਸਾਈਡ ਨੋਟ ਵੀ ਮਿਲਿਆ ਹੈ ਜਿਸ ਦੇ ਅਧਾਰ ‘ਤੇ ਪੁਲਿਸ ਜਾਂਚ ਕਰ ਰਹੀ ਹੈ।