ਮੁਕਤਸਰ ਦੇ ਹਲਕਾ ਗਿੱਦੜਬਾਹਾ ਦੇ ਪਿੰਡ ਛੱਤੇਆਣਾ ਵਿਚ ਇਕ ਕਿਸਾਨ ਨੇ ਆਪਣੇ ਖੇਤ ਵਿਚ ਨੀਮ ਦੇ ਦਰੱਖਤ ਨਾਲ ਫੰਦਾ ਲਗਾ ਕੇ ਆਤਮਹੱਤਿਆ ਕਰ ਲਈ। ਕਿਸਾਨ ਆਰਥਿਕ ਤੰਗੀ ਦੇ ਚੱਲਦੇ ਪ੍ਰੇਸ਼ਾਨ ਸੀ। ਸੂਚਨਾ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਾਉਣ ਦੇ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ।
ਜਾਣਕਾਰੀ ਦਿੰਦੇ ਹੋਏ ਥਾਣਾ ਕੋਟਭਾਈ ਦੇ ਏਐੱਸਆਈ ਮੋਹਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਲਕਰਨ ਸਿੰਘ ਆਰਥਿਕ ਤੌਰ ‘ਤੇ ਕਮਜ਼ੋਰ ਹੋਣ ਕਾਰਨ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਉਸ ਦੀ ਦਵਾਈ ਵੀ ਚੱਲ ਰਹੀ ਸੀ। ਪਿਛਲੀ ਸ਼ਾਮ ਉਹ ਘਰ ਤੋਂ ਬਿਨਾਂ ਦੱਸੇ ਚਲਾ ਗਿਆ ਤੇ ਖੇਤ ਵਿਚ ਜਾ ਕੇ ਫੰਦਾ ਲਗਾ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਸੌਦਾਗਰ ਸਿੰਘ ਦੇ ਬਿਆਨਾਂ ‘ਤੇ ਪੁਲਿਸ ਵੱਲੋਂ ਧਾਰਾ 174ਸੀਆਰਪੀਸੀ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਰਨੈਲ ਸਿੰਘ ਕਤਲਕਾਂਡ: AGTF ਨੇ ਬੰਬੀਹਾ ਗੈਂਗ ਦੇ ਮੈਂਬਰ ਗੁਰਵੀਰ ਗੁਰੂ ਨੂੰ ਕੀਤਾ ਗ੍ਰਿਫਤਾਰ, ਪਿਸਤੌਲ ਬਰਾਮਦ
ਬਲਕਰਨ ਸਿੰਘ ਕੋਲ 6 ਕਨਾਲ ਜ਼ਮੀਨ ਹੈ। ਉਸ ਦੀ 22 ਸਾਲਾ ਲੜਕੀ ਹੈ, ਜਿਸ ਦਾ ਵਿਆਹ ਹੋ ਚੁੱਕਾ ਹੈ ਜਦੋਂ ਕਿ 16 ਸਾਲਾ ਪੁੱਤਰ ਜਸਦੀਪ ਸਿੰਘ ਸਕੂਲ ਵਿਚ ਪੜ੍ਹਾਈ ਕਰ ਰਿਹਾ ਹੈ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਬੇਅੰਤ ਸਿੰਘ, ਇਕਾਈ ਪ੍ਰਧਾਨ ਜਲੌਰ ਸਿੰਘ, ਹਰਦੀਪ ਸਿੰਘ, ਗੁਰਬਾਜ ਸਿੰਘ, ਦਿਲਬਾਗ ਸਿੰਘ ਤੇ ਬੇਅੰਤ ਸਿੰਘ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੋਂ ਕਿਸਾਨ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: