ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸੰਗਤਪੁਰਾ ਵਿਖੇ ਅੱਜ ਸਵੇਰੇ ਇਕ ਬਜ਼ੁਰਗ ਕਿਸਾਨ ਦੀ ਮੋਟਰ ‘ਤੇ ਕਰੰਟ ਲੱਗਣ ਨਾਲ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਜਰਨੈਲ ਸਿੰਘ ਪੁੱਤਰ ਕਿਸ਼ਨ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ 65 ਸਾਲ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਜਰਨੈਲ ਸਿੰਘ ਜਦੋਂ ਟਿਊਬਵੈਲ ਚਲਾਉਣ ਲਈ ਗਿਆ ਤੇ ਜਿਵੇਂ ਹੀ ਉਸ ਨੇ ਮੋਟਰ ਚਲਾਉਣ ਲਈ ਸਟਾਰਟਰ ਨੂੰ ਹੱਥ ਲਗਾਇਆ ਤਾਂ ਉਸ ਨੂੰ ਕਰੰਟ ਲੱਗ ਗਿਆ ਅਤੇ ਉਸ ਦੀ ਮੌਕੇ ‘ਤੇ ਮੌਤ ਹੋ ਗਈ।

ਮ੍ਰਿਤਕ ਕਿਸਾਨ ਆਪਣੇ ਪਿੱਛੇ ਦੋ ਬੇਟੇ ਅਤੇ ਤਿੰਨ ਬੇਟੀਆਂ ਨੂੰ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਨੂੰ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਕਾਫੀ ਦੇਰ ਤੱਕ ਬਜ਼ੁਰਗ ਖੇਤਾਂ ਤੋਂ ਵਾਪਸ ਨਹੀਂ ਆਇਆ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “























