ਸਰਹਿੰਦ ਵਿਖੇ ਜੀਟੀ ਰੋਡ ਉਪਰ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇੱਕ ਅੰਨਦਾਤਾ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ। ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਰਕੇ ਦੱਸੀ ਜਾ ਰਹੀ ਹੈ। ਲਾਸ਼ ਨੂੰ ਪੋਸਟ ਮਾਰਟਮ ਲਈ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਰਖਵਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਧਰਨੇ ਦੌਰਾਨ ਕੁਲਦੀਪ ਸਿੰਘ ਦੀ ਛਾਤੀ ਵਿੱਚ ਦਰਦ ਹੋਇਆ ਅਤੇ ਅਚਾਨਕ ਉਸ ਦੀ ਤਬੀਅਤ ਵਿਗੜ ਗਈ। ਉਸ ਨੂੰ ਤੁਰੰਤ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਦੀ ਅਣਗਹਿਲੀ ਕਰਕੇ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਕਰਜ਼ਾ ਮੁਆਫ ਕਰਨ, ਸਰਕਾਰੀ ਨੌਕਰੀ ਤੇ ਮੁਆਵਜ਼ੇ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੇ ਸੂਕਲਾਂ ਦਾ ਬਦਲਿਆ ਸਮਾਂ, ਭਲਕੇ ਤੋਂ ਸਾਢੇ 8 ਵਜੇ ਲੱਗਣਗੇ ਸਕੂਲ
ਫਤਹਿਗੜ੍ਹ ਸਾਹਿਬ ਦੇ ਐੱਸ.ਡੀ.ਐੱਮ. ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨ ਦੀ ਮੌਤ ਦਾ ਕਾਰਨ ਫਿਲਹਾਲ ਦਿਲ ਦਾ ਦੌਰਾ ਹੀ ਲੱਗਦਾ ਹੈ। ਕਿਸਾਨ ਦੇ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਜਥੇਬੰਦੀਆਂ ਦੀਆਂ ਕੁੱਝ ਮੰਗਾਂ ਹਨ ਜੋ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ। ਕਿਸਾਨ ਕੁਲਦੀਪ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: