ਸਿੱਧੂ ਮੂਸੇਵਾਲਾ ਦੀ ਮੌਤ ਨੂੰ ਦੋ ਦਿਨ ਬੀਤ ਚੁੱਕੇ ਹਨ ਪਰ ਅਜੇ ਵੀ ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝੇ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਅੱਜ ਮੂਸੇਵਾਲਾ ਦੇ ਘਰ ਪਿੰਡ ਮੂਸਾ ਪਹੁੰਚੇ ਜਿਥੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਟਿਕੈਤ ਨੇ ਕਿਹਾ ਮੂਸੇਵਾਲਾ ਇੱਕ ਉਭਰਦਾ ਹੋਇਆ ਕਲਾਕਾਰ ਸੀ ਜਿਸ ਦੇ ਜਾਣ ਨਾਲ ਨਾ ਸਿਰਫ ਪਰਿਵਾਰ ਨੂੰ ਸਗੋਂ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਜਿਸ ਪਰਿਵਾਰ ‘ਤੇ ਅਜਿਹੀ ਘਟਨਾ ਵਾਪਰਦੀ ਹੈ, ਉਸ ਦਾ ਅਹਿਸਾਸ ਸਿਰਫ ਉਹ ਹੀ ਜਾਣ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਆਪਣੇ ਪਰਿਵਾਰ ਦਾ ਇਕਲੌਤਾ ਬੱਚਾ ਸੀ, ਜਿਸ ਕਾਰਨ ਮਾਪਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਟਿਕੈਤ ਨੇ ਕਿਹਾ ਕਿ ਮੂਸੇਵਾਲਾ ਦੇ ਪਿਤਾ ਮਿਲਟਰੀ ਵਿਚ ਹੋਣ ਕਾਰਨ ਕਾਫੀ ਮਜ਼ਬੂਤ ਹਨ।
ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਸਿੱਧੂ ਦਾ ਸੁਪਨਾ ਸੀ ਕਿ ਉਹ ਮਾਨਸਾ ਵਿਚ ਕੈਂਸਰ ਹਸਪਤਾਲ ਬਣਾਏਗਾ। ਸ਼ੋਅ ਨਾਲ ਜੋ ਪੈਸੇ ਕਮਾਏਗਾ ਉਸ ਨੂੰ ਹਸਪਤਾਲ ਬਣਾਉਣ ਵਿਚ ਲਗਾਏਗਾ ਪਰ ਉਸ ਦਾ ਇਹ ਸੁਪਨਾ ਅਧੂਰਾ ਹੀ ਰਹਿ ਗਿਆ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਪੰਜਾਬ ਵਿਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਲੋਕ ਜ਼ਿਆਦਾਤਰ ਬਾਹਰ ਸ਼ਿਫਟ ਹੋ ਰਹੇ ਹਨ ਤੇ ਸੂਬੇ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਜਦੋਂ ਟਿਕੈਤ ਤੋਂ ਖਾਲਸਾ ਕਾਲਜ ਵਿਚ ਚੱਲੀ ਗੋਲੀ ਹੈ ਤੇ ਲੁਧਿਆਣਾ ਵਿਚ ਬੱਸ ਵੀ ਲੁੱਟਣ ਬਾਰੇ ਚਰਚਾ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਦਿਨ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਲੋਕ ਦਹਿਸ਼ਤ ਵਿਚ ਹਨ, ਜੋ ਕਿ ਗਲਤ ਹੈ।