ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂ ਰਕੇਸ਼ ਟਿਕੈਤ ਅੰਮ੍ਰਿਤਸਰ ਪਹੁੰਚੇ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਦੌਰਾਨ ਰਾਕੇਸ਼ ਟਿਕੇਤ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਗੁਰਦੁਆਰਿਆਂ ਵੱਲੋਂ ਭੇਜਿਆ ਗਿਆ ਲੰਗਰ ਸੇਵਾ ਨਾਲ ਹੀ ਕਿਸਾਨ ਅੰਦੋਲਨ ਕਾਮਯਾਬ ਹੋਇਆ ਸੀ। ਇਸ ਲਈ ਅਸੀਂ ਹਮੇਸ਼ਾ ਹੀ SGPC ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਰਿਣੀ ਰਹਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੜ੍ਹਾਂ ਕਰਕੇ ਹੋਏ ਨੁਕਸਾਨ ਦੇ ਲਈ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਦਿੱਤੀ ਗਈ ਹੈ ਤਾਂ ਜੋ ਕਿ ਹਰ ਪਰਭਾਵਿਤ ਇਲਾਕਿਆ ਨੂੰ ਸਮੇਂ ਸਿਰ ਮੁਆਵਜਾ ਦਿੱਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
