ਲਖੀਮਪੁਰ ਖੀਰੀ ‘ਚ ਕਿਸਾਨਾਂ ਨੂੰ ਕੁਚਲਣ ਨੂੰ ਲੈ ਕੇ ਕਿਸਾਨ ਯੂਨੀਅਨਾਂ ਵਿਚ ਰੋਸ ਹੈ। ਇਨਸਾਫ ਲੈਣ ਲਈ SKM ਨੇ ਤੋਂ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਚੰਡੀਗੜ੍ਹ ਤੇ 3 ਹੋਰ ਸੂਬਿਆਂ ਦੇ ਕਿਸਾਨ 24 ਅਪ੍ਰੈਲ ਨੂੰ ਲਖੀਮਪੁਰ ਖੀਰੀ ਪਹੁੰਚ ਕੇ ਤਾਕਤ ਦਿਖਾਉਣਗੇ। ਇਸ ਲਈ ਸਾਰੀਆਂ ਯੂਨੀਅਨਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਘੱਟ ਤੋਂ ਘੱਟ ਇੱਕ ਗੱਡੀ ਲੈ ਕੇ ਪਹੁੰਚਣ।
ਕਿਸਾਨ ਨੇਤਾ ਮਨਜੀਤ ਰਾਏ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਵਿਚ ਨਿਰਦੋਸ਼ ਕਿਸਾਨਾਂ ‘ਤੇ ਗੱਡੀਆਂ ਚੜ੍ਹਾ ਦਿੱਤੀਆਂ ਗਈਆਂ ਹਨ। ਕਿਸਾਨਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਨੂੰ ਇਨਸਾਫ ਦਿਵਾਉਣਾ ਹੈ। ਦੋਸ਼ੀਆਂ ਨੂੰ ਸਜ਼ਾ ਦਿਵਾਉਣੀ ਹੈ। ਗਵਾਹਾਂ ਨੂੰ ਧਮਕਾਇਆ ਜਾ ਰਿਹਾ ਹੈ। ਇਸ ਲਈ ਗਵਾਹਾਂ ਨੂੰ ਮਿਲਣ ਲਈ ਕਿਸਾਨਾਂ ਦਾ ਪ੍ਰਤੀਨਿਧੀ ਮੰਡਲ ਲਖੀਮਪੁਰ ਖੀਰੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਪੰਜਾਬ, ਹਰਿਆਣਾ, ਰਾਜਸਥਾਨ ਤੇ ਚੰਡੀਗੜ੍ਹ ਦੇ ਨੇਤਾ ਸ਼ਾਮਲ ਹੋਣਗੇ।
ਕਿਸਾਨ ਆਗੂ ਨੇ ਕਿਹਾ ਕਿ ਲਖੀਮਪੁਰ ਖੀਰੀ ਜਾਣ ਲਈ ਕਿਸਾਨ ਯੂਨੀਅਨ 24 ਅਪ੍ਰੈਲ ਨੂੰ ਅੰਬਾਲਾ ਵਿਚ ਜੀਟੀ ਰੋਡ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿਚ ਇਕੱਠਾ ਹੋਣਗੇ। ਉਨ੍ਹਾਂ ਨੇ ਦੂਜੇ ਸੂਬੇ ਦੇ ਕਿਸਾਨ ਨੇਤਾਵਾਂ ਨੂੰ ਵੀ ਅਪੀਲ ਕੀਤੀ ਹੈ ਕਿ ਹਰ ਸੰਗਠਨ ਆਪਣੀ ਇੱਕ-ਇੱਕ ਗੱਡੀ ਲੈ ਕੇ ਇਥੇ ਪਹੁੰਚੇ ਤਾਂ ਕਿ ਉਹ ਸਾਰੇ ਲਖੀਮਪੁਰ ਖੀਰੀ ਜਾ ਸਕਣ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ਸਰਕਾਰ ਵੱਲੋਂ GST ਦਰਾਂ ਵਧਾਉਣ ਦੀ ਤਿਆਰੀ, ਮਹਿੰਗਾਈ ‘ਚ ਹੋਵੇਗਾ ਹੋਰ ਵਾਧਾ
ਗੌਰਤਲਬ ਹੈ ਕਿ ਲਖੀਮਪੁਰ ਖੀਰੀ ਮਾਮਲੇ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਹੈ। ਉਨ੍ਹਾਂ ਨੂੰ ਹੁਣੇ ਜਿਹੇ ਇਲਾਹਾਬਾਦ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਜਿਸ ਦਾ ਕਿਸਾਨ ਸੰਗਠਨਾਂ ਨੇ ਵਿਰੋਧ ਕੀਤਾ ਹੈ। ਉੁਨ੍ਹਾਂ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਜ਼ਮੀਨਤ ਰੱਦ ਕਰਨ ਦੀ ਮੰਗ ਕੀਤੀ। ਇਸ ਮਾਮਲੇ ਵਿਚ ਕੱਲ੍ਹ ਸੁਪਰੀਮ ਕੋਰਟ ਵਿਚ ਸੁਣਵਾਈ ਹੋਣੀ ਹੈ।