ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਟਭਾਈ ਦਾ ਕਿਸਾਨ ਰਾਜਿੰਦਰ ਸਿੰਘ ਰਾਤੋ-ਰਾਤ ਕਰੋੜਪਤੀ ਬਣ ਗਿਆ ਹੈ। ਉਨ੍ਹਾਂ ਪੰਜਾਬ ਸਟੇਟ ਸਟੇਟ ਡੀਅਰ ਦੀਵਾਲੀ ਬੰਪਰ ਵਿਚ 1 ਕਰੋੜ ਰੁਪਏ ਦਾ ਦੂਜਾ ਇਨਾਮ ਜਿੱਤਿਆ ਹੈ। ਇਸ ਦੇ ਨਤੀਜੇ 8 ਨਵੰਬਰ ਨੂੰ ਐਲਾਨੇ ਗਏ ਸਨ। ਰਾਜਿੰਦਰ ਸਿੰਘ ਦੀ ਟਿਕਟ ਦਾ ਨੰਬਰ A-875367 ਸੀ ਅਤੇ ਇਹ ਉਨ੍ਹਾਂ ਲਈ ਕਿਸਮਤ ਵਾਲਾ ਨੰਬਰ ਸਾਬਤ ਹੋਇਆ।
ਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੀਆਂ ਦੋ ਧੀਆਂ ਅਤੇ ਇੱਕ ਪੁੱਤਰ ਹੈ। ਇਨਾਮੀ ਰਕਮ ਦੀ ਵਰਤੋਂ ਉਹ ਆਪਣੀਆਂ ਧੀਆਂ ਦੇ ਵਿਆਹ, ਘਰ ਬਣਾਉਣ ਅਤੇ ਹੋਰ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਕਰਨਗੇ। ਚੰਡੀਗੜ੍ਹ ਵਿਖੇ ਸਟੇਟ ਲਾਟਰੀਜ਼ ਵਿਭਾਗ ਦੇ ਦਫ਼ਤਰ ਨੇ ਕਿਸਾਨ ਨੂੰ ਭਰੋਸਾ ਦਿਵਾਇਆ ਹੈ ਕਿ ਇਨਾਮੀ ਰਾਸ਼ੀ ਜਲਦ ਹੀ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਜਮ੍ਹਾ ਕਰ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਗੌਰਤਲਬ ਹੈ ਕਿ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਤ੍ਰਿਪੁਰੀ ਦੇ ਇੱਕ 34 ਸਾਲਾ ਕਾਰਪੇਂਟਰ ਨੇ ਦੋ ਕਰੋੜ ਰੁਪਏ ਦੇ ਪੰਜਾਬ ਰਾਜ ਡੀਅਰ ਦੀਵਾਲੀ ਬੰਪਰ ਦਾ ਪਹਿਲਾ ਇਨਾਮ ਜਿੱਤਿਆ ਸੀ। ਉਸ ਨੇ ਨੇ ਕਿਹਾ ਕਿ ਬੰਪਰ ਇਨਾਮ ਉਸਦੇ ਲਈ ਹੈਰਾਨੀਜਨਕ ਸੀ ਅਤੇ ਉਸਨੇ ਆਪਣੇ ਸੁਪਨੇ ਵਿੱਚ ਕਦੇ ਸੋਚਿਆ ਵੀ ਨਹੀਂ ਸੀ ਕਿ ਇੱਕ ਦਿਨ ਉਹ ਇੰਨਾ ਵੱਡਾ ਇਨਾਮ ਜਿੱਤੇਗਾ।