ਕਿਸਾਨ ਫਿਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਹੋਏ ਹਨ। ਉਨ੍ਹਾਂ ਵੱਲੋਂ ਕੇਂਦਰ ਖਿਲਾਫ ਆਪਣੀਆਂ ਜਾਇਜ਼ ਮੰਗਾਂ ਨੂੰ ਮੰਨਵਾਉਣ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸ਼ੰਭੂ ਬਾਰਡਰ ‘ਤੇ ਕਿਸਾਨ ਪਹੁੰਚ ਚੁੱਕੇ ਹਨ ਜਿਥੋਂ ਉਹ ਦਿੱਲੀ ਵੱਲ ਕੂਚ ਕਰ ਰਹੇ ਹਨ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ ਜਿਸ ਵਿਚ ਕਈ ਕਿਸਾਨ ਜ਼ਖਮੀ ਹੋ ਗਏ ਰਹੇ ਹਨ।
ਇਸੇ ਦਰਮਿਆਨ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਕਿ ਸੰਭੂ ਬਾਰਡਰ ‘ਤੇ ਪਿਛਲੇ ਕਾਫੀ ਦਿਨਾਂ ਤੋਂ ਤਬੀਅਤ ਖਰਾਬ ਹੋਣ ਇਕ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਗਿਆਨ ਸਿੰਘ ਵਜੋਂ ਹੋਈ ਹੈ ਤੇ ਉਹ ਬੀਤੀ 11 ਫਰਵਰੀ ਨੂੰ ਦਿੱਲੀ ਕੂਚ ਲਈ ਰਵਾਨਾ ਹੋਇਆ ਸੀ।
ਇਹ ਵੀ ਪੜ੍ਹੋ : ਅੱਜ ਤੋਂ ਹਾਂਸੀ-ਰੋਹਤਕ ਵਿਚਾਲੇ ਚੱਲੇਗੀ ਟਰੇਨ, PM ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਦੇਣਗੇ ਹਰੀ ਝੰਡੀ
ਮ੍ਰਿਤਕ ਕਿਸਾਨ ਬਟਾਲਾ ਦੇ ਪਿੰਡ ਚਾਚੋਕੀ ਦਾ ਰਹਿਣ ਵਾਲਾ ਸੀ। ਉਨ੍ਹਾਂ ਦੀ 78 ਸਾਲ ਦੀ ਉਮਰ ਸੀ। ਅੰਦੋਲਨ ਦੌਰਾਨ ਉਹ ਆਪਣਿਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਕਿਸਾਨ ਗਿਆਨ ਸਿੰਘ ਦੀ ਮੌਤ ਦਾ ਪਤਾ ਜਦੋਂ ਪਰਿਵਾਰ ਨੂੰ ਲੱਗਾ ਤਾਂ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।