Farmer suffering from economic hardship : ਬਠਿੰਡਾ : ਪੰਜਾਬ ਦੇ ਬਠਿੰਡਾ ਵਿੱਚ ਜੋਧਪੁਰ ਪਾਖਰ ਪਿੰਡ ਵਿੱਚ ਰਹਿਣ ਵਾਲੇ ਇੱਕ ਕਿਸਾਨ ਨੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋਣ ਕਰਕੇ ਘਰ ਵਿੱਚ ਫਾਹਾ ਲੈ ਕੇ ਆਪਣੀ ਜ਼ਿੰਦਗੀ ਦਾ ਅੰਤ ਕਰ ਲਿਆ ਹੈ। ਮ੍ਰਿਤਕ ਦੀ ਪਛਾਣ 45 ਸਾਲਾ ਜੁਗਵਿੰਦਰ ਵਜੋਂ ਹੋਈ ਹੈ। ਉਹ ਆਪਣੇ ਪਿੱਛੇ ਪਤਨੀ, ਇੱਕ 16 ਸਾਲਾ ਦੀ ਲੜਕੀ ਅਤੇ ਇੱਕ 13 ਸਾਲ ਦਾ ਲੜਕਾ ਛੱਡ ਗਿਆ ਹੈ। ਕਿਸਾਨ ਨੇ ਕਰਜ਼ਾ ਵੀ ਚੁੱਕਿਆ ਹੋਇਆ ਸੀ। ਜੁਗਵਿੰਦਰ ਸਿੰਘ ਕੋਲ ਦੋ ਏਕੜ ਜ਼ਮੀਨ ਹੈ, ਜਿਸ ਵਿਚੋਂ ਡੇਢ ਏਕੜ ਜ਼ਮੀਨ ਗਿਰਵੀ ਰੱਖੀ ਹੋਈ ਹੈ। ਉਹ ਇਸ ਤੋਂ ਬਹੁਤ ਪਰੇਸ਼ਾਨ ਸੀ। ਜੁਗਵਿੰਦਰ ਸਿੰਘ ਨੇ ਘਰ ਦੇ ਇਕ ਕਮਰੇ ਵਿਚ ਫਾਹਾ ਲੈ ਲਿਆ। ਇਸ ਦੇ ਨਾਲ ਹੀ ਸਥਾਨਕ ਨੇਤਾਵਾਂ ਨੇ ਮੰਗ ਕੀਤੀ ਕਿ ਪੀੜਤ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 27 ਜਨਵਰੀ ਨੂੰ ਮੱਲਵਾਲਾ ਪਿੰਡ ਦੇ ਇੱਕ ਕਿਸਾਨ ਨੇ ਕਥਿਤ ਤੌਰ ਤੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਸੀ। ਮ੍ਰਿਤਕ ਦੀ ਪਛਾਣ 42 ਸਾਲਾ ਬਲਜੀਤ ਸਿੰਘ ਵਜੋਂ ਹੋਈ ਹੈ। ਪਿੰਡ ਵਾਸੀਆਂ ਅਨੁਸਾਰ ਪਿਛਲੇ ਕੁਝ ਮਹੀਨਿਆਂ ਤੋਂ ਬਲਜੀਤ ਲੱਖਾਂ ਰੁਪਏ ਦੇ ਕਰਜ਼ੇ ਕਾਰਨ ਮਾਨਸਿਕ ਤਣਾਅ ਵਿੱਚ ਸੀ। ਪੁਲਿਸ ਵੱਲੋਂ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਦੇਹ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ।