ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਿਖੇ ਘਰ ਦੇ ਬਾਹਰ ਕਿਸਾਨਾਂ ਦਾ ਧਰਨਾ 13 ਦਿਨਾਂ ਤੋਂ ਜਾਰੀ ਹੈ। ਇਸ ਦੌਰਾਨ ਧਰਨੇ ਵਿੱਚ ਸ਼ਾਮਲ ਇੱਕ ਕਿਸਾਨ ਨਾਲ ਵੱਡਾ ਹਾਦਸਾ ਵਾਪਰ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਹਾਦਸਾ ਉਸ ਵੇਲੇ ਰਾਹ ਵਿੱਚ ਵਾਪਰਿਆ ਜਦੋਂ ਕਿਸਾਨ ਆਪਣੇ ਘਰ ਜਾ ਰਿਹਾ ਸੀ।
ਦੱਸ ਦੇਈਏ ਕਿ ਇਸ ਧਰਨੇ ਵਿੱਚ ਇਹ ਦੂਜੇ ਕਿਸਾਨ ਦੀ ਮੌਤ ਹੈ। ਕੁਝ ਦਿਨ ਪਹਿਲਾਂ ਇੱਕ ਕਿਸਾਨ ਦੀ ਸੱਪ ਦੇ ਡੰਘਣ ਨਾਲ ਮੌਤ ਹੋ ਗਈ ਸੀ। ਅੱਜ ਜਿਸ ਕਿਸਾਨ ਦੀ ਮੌਤ ਹੋਈ ਹੈ, ਉਸ ਦੀ ਪਛਾਣ ਕਰਨੈਲ ਸਿੰਘ ਪੁੱਤਰ ਈਸ਼ਰ ਸਿੰਘ ਵਜੋਂ ਹੋਈ ਹੈ, ਜੋਕਿ ਅਕੋਈ ਦਾ ਰਹਿਣ ਵਾਲਾ ਸੀ।
ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਬਲਾਕ ਆਗੂ ਮਨਜੀਤ ਸਿੰਘ ਨੇ ਦੱਸਿਆ ਕਿ ਇਹ ਕਿਸਾਨ ਪਿਛਲੇ 13 ਦਿਨਾਂ ਤੋਂ ਲਗਾਤਾਰ ਧਰਨੇ ਵਿੱਚ ਸ਼ਾਮਲ ਹੋ ਰਿਹਾ ਹੈ, ਅੱਜ ਜਦੋਂ ਉਹ ਧਰਨੇ ਤੋਂ ਘਰ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ, ਕਿਸਾਨ ਦੀ ਲਾਸ਼ ਖੇਤਾਂ ਵਿੱਚ ਪਈ ਸੀ।
ਇਹ ਵੀ ਪੜ੍ਹੋ : ਗਵਾਹ ਵਜੋਂ ਅੱਜ ਲੁਧਿਆਣਾ ਅਦਾਲਤ ‘ਚ ਨਵਜੋਤ ਸਿੱਧੂ ਦੀ ਪੇਸ਼ੀ ਟਲੀ, ਮੈਡੀਕਲੀ ਅਨਫਿਟ ਕਰਾਰ
ਕਿਸਾਨ ਦੀ ਲਾਸ਼ ਸੰਗਰੂਰ ਦੇ ਹਸਪਤਾਲ ਵਿੱਚ ਮੁਰਦਾਘਰ ਵਿੱਚ ਰਖਵਾਈ ਗਈ ਹੈ। ਇਸ ਤੋਂ ਪਹਿਲਾਂ ਜਿਹੜੇ ਕਿਸਾਨ ਦੀ ਮੌਤ ਹੋਈ ਸੀ, ਉਸ ਦੀ ਲਾਸ਼ ਪਟਿਆਲਾ ਦੇ ਹਸਪਤਾਲ ਵਿੱਚ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: