ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੇ ਫਸਲ ਦਾ ਸਮਰਥਨ ਮੁੱਲ ਨਾ ਮਿਲਣ ‘ਤੇ ਨੈਸ਼ਨਲ ਹਾਈਵੇਅ ਨੰਬਰ 44 ‘ਤੇ ਜਾਮ ਲਗਾ ਦਿੱਤਾ। ਦਿੱਲੀ ਅਤੇ ਚੰਡੀਗੜ੍ਹ ਨੂੰ ਜੋੜਨ ਵਾਲੇ ਇਸ ਹਾਈਵੇਅ ’ਤੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਇਹ ਸਾਰਾ ਮਾਮਲਾ ਸੂਰਜਮੁਖੀ ਦੇ ਬੀਜਾਂ ਲਈ ਸਰਕਾਰ ਵੱਲੋਂ ਨਿਰਧਾਰਤ ਘੱਟੋ-ਘੱਟ ਸਮਰਥਨ ਮੁੱਲ ‘ਤੇ ਫ਼ਸਲ ਨਾ ਖ਼ਰੀਦਣ ਨਾਲ ਸਬੰਧਤ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ 4000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਫਸਲ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਦਕਿ ਸਰਕਾਰੀ ਭਾਅ 6000 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ।
ਫਿਲਹਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਸਾਨ ਹਰਿਆਣਾ ਦੇ ਕੁਰੂਕਸ਼ੇਤਰ ਨੇੜੇ ਹਾਈਵੇਅ ‘ਤੇ ਬੈਠੇ ਹਨ। ਹੱਥਾਂ ਵਿੱਚ ਤਖ਼ਤੀਆਂ ਲੈ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਦੂਜੇ ਪਾਸੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਨੇ ਹਾਈਵੇਅ ਜਾਮ ਨਹੀਂ ਕੀਤਾ ਹੈ। ਉਹ ਸਿਰਫ ਹਾਈਵੇਅ ਦੇ ਕੰਢੇ ‘ਤੇ ਬੈਠ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਡੀਆਂ ਸਿਰਫ ਦੋ ਮੰਗਾਂ ਹਨ। ਹਿਰਾਸਤ ਵਿੱਚ ਲਏ ਗਏ ਸਾਰੇ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ। ਨਾਲ ਹੀ ਸੂਰਜਮੁਖੀ ਦੇ ਬੀਜ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੇ ਜਾਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ਮੋਗਾ ‘ਚ ਦਿਨ-ਦਿਹਾੜੇ ਸੁਨਿਆਰੇ ਦਾ ਕਤਲ, ਗਾਹਕ ਬਣ ਆਏ 5 ਲੁਟੇਰਿਆਂ ਨੇ ਮਾਰੀ ਗੋਲੀ
ਕੁਰੂਕਸ਼ੇਤਰ ਤੋਂ ਸਾਹਮਣੇ ਆਈ ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸਾਨ ਦਿੱਲੀ-ਚੰਡੀਗੜ੍ਹ ਹਾਈਵੇਅ ‘ਤੇ ਟਰੈਕਟਰ ਲਗਾ ਕੇ ਜਾਮ ਕਰ ਰਹੇ ਹਨ। ਇਸ ਦੇ ਨਾਲ ਹੀ ਹੋਰ ਵੀਡੀਓਜ਼ ‘ਚ ਹਜ਼ਾਰਾਂ ਕਿਸਾਨ ਹਾਈਵੇਅ ‘ਤੇ ਮਾਰਚ ਕਰਦੇ ਨਜ਼ਰ ਆ ਰਹੇ ਹਨ। ਇੰਨੇ ਲੋਕਾਂ ਵਿਚਕਾਰ ਆਵਾਜਾਈ ਨੂੰ ਬਾਹਰ ਕੱਢਣਾ ਅਸੰਭਵ ਹੈ। ਰਿਪੋਰਟ ਮੁਤਾਬਕ NH-44 ‘ਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਟਰੈਫਿਕ ਪੁਲਿਸ ਨੇ ਟਰੈਫਿਕ ਨੂੰ ਹੋਰ ਰੂਟਾਂ ਵੱਲ ਮੋੜ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: