ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਆਪਣੀ ਲੀਡਰਸ਼ਿਪ ਬਦਲਣ ਬਾਰੇ ਸੋਚਣ ਲਈ ਕਿਹਾ ਹੈ ਕਿਉਂਕਿ ਉਨ੍ਹਾਂ ਦੇ ਮੌਜੂਦਾ ਆਗੂ ਲਗਭਗ ਇੱਕ ਸਾਲ ਦੇ ਅੰਦੋਲਨ ਤੋਂ ਬਾਅਦ ਵੀ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਵਿੱਚ ‘ਨਾਕਾਮ’ ਰਹੇ ਹਨ।
ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਆਗੂਆਂ ਤੋਂ ਇਹ ਪੁੱਛਣਾ ਚਾਹੀਦਾ ਹੈ ਕਿ ਇੱਕ ਸਾਲ ਤੋਂ ਉਹ ਧਰਨਿਆਂ ‘ਤੇ ਬੈਠੇ ਹਨ, ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ ਪਰ ਜਿਸ ਉਦੇਸ਼ ਨਾਲ ਅੰਦੋਲਨ ਕੀਤਾ ਜਾ ਰਿਹਾ ਉਸ ਵਿਚ ਕਿੰਨੀ ਕੁ ਸਫਲਤਾ ਮਿਲੀ ਹੈ। ਵਿਜ ਨੇ ਕਿਹਾ ਕਿ ਕਿਸਾਨਾਂ ਦੇ ਮੌਜੂਦਾ ਆਗੂ ਗੱਲਬਾਤ ਕਰਨ ਵਿਚ ਸਮਰੱਥ ਨਹੀਂ ਹਨ ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਗ੍ਰਹਿ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਲੋਕਤੰਤਰ ਵਿਚ ਹਰ ਮੁੱਦਾ ਗੱਲਬਾਤ ਨਾਲ ਹੀ ਹੱਲ ਹੁੰਦਾ ਹੈ ਪਰ ਕੁਝ ਕਾਰਨਾਂ ਕਰਕੇ ਕਿਸਾਨ ਆਗੂ ਗੱਲਬਾਤ ਲਈ ਅੱਗੇ ਨਹੀਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਨੇਤਾ ਕਿਸਾਨ ਹਿਤੈਸ਼ੀ ਨਹੀਂ ਹਨ, ਇਸ ਲਈ ਇਨ੍ਹਾਂ ਨੂੰ ਬਦਲਣ ‘ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।