ਜਲੰਧਰ ਆਉਣ ਜਾਣ ਵਾਲਿਆਂ ਲਈ ਜ਼ਰੂਰੀ ਖਬਰ ਹੈ। ਅੱਜ ਜਲੰਧਰ ‘ਚ ਇਕ ਵਾਰ ਫਿਰ ਕਿਸਾਨ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਯੂਨਾਈਟਿਡ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਗੰਨੇ ਦੇ ਰੇਟ ਵਧਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਜਲੰਧਰ-ਲੁਧਿਆਣਾ ਹਾਈਵੇਅ ‘ਤੇ ਧਰਨਾ ਦੇਣ ਜਾ ਰਹੀਆਂ ਹਨ।
ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਦੋਂ ਤੱਕ ਧਰਨਾ- ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਜਲੰਧਰ-ਲੁਧਿਆਣਾ ਹਾਈਵੇਅ ਦੀ ਇਕ ਸਾਈਡ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਕਾਰਨ ਹਾਈਵੇ ‘ਤੋਂ ਲੰਘਣ ਵਾਲੇ ਕਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਅਤੇ ਦਿਹਾਤੀ ਪੁਲਿਸ ਨੇ ਮੁਲਾਜ਼ਮਾਂ ਨੂੰ ਤਾਇਨਾਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਆਸਟ੍ਰੇਲੀਆ ਖਿਲਾਫ਼ T-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਸੂਰਿਆਕੁਮਾਰ ਯਾਦਵ ਹੋਣਗੇ ਕਪਤਾਨ
ਇਸ ਸਬੰਧੀ ਬੀਕੇਯੂ ਦੋਆਬਾ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਹ ਧਰਨਾ ਧੰਨੋਵਾਲੀ ਫਾਟਕ ਨੇੜੇ ਲਾਇਆ ਜਾ ਰਿਹਾ ਹੈ, ਜਿਸ ਕਾਰਨ ਜਲੰਧਰ-ਫਗਵਾੜਾ-ਲੁਧਿਆਣਾ ਮੁੱਖ ਮਾਰਗ ਪੂਰੀ ਤਰ੍ਹਾਂ ਜਾਮ ਰਹੇਗਾ। ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –