ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਵਾਪਸ ਲੈ ਲਿਆ ਗਿਆ ਸੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਿਸਾਨਾਂ ਦੇ ਸਾਲ ਭਰ ਚੱਲੇ ਅੰਦੋਲਨ ਨੂੰ ਸਿਲੇਬਸ ਵਿਚ ਸ਼ਾਮਲ ਹੋਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਅਧਿਆਪਕ ਐਸੋਸੀਏਸ਼ਨਾਂ ਲੰਮੇ ਸਮੇਂ ਤੋਂ ਇਸ ਸੰਘਰਸ਼ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਹੀਆਂ ਹਨ। ਇਸੇ ਦੇ ਮੱਦੇਨਜ਼ਰ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਇਕ ਵਫ਼ਦ ਨੇ ਸ਼ਨੀਵਾਰ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨਾਲ ਮੁਲਾਕਾਤ ਕੀਤੀ ਸੀ।
ਫਰੰਟ ਦੇ ਵਫਦ ਵਿਕਰਮਦੇਵ ਨੇ ਕਿਹਾ ਕਿ ਕਿਸਾਨ ਅੰਦੋਲਨ ਬਾਰੇ ਪੜ੍ਹ ਕੇ ਵਿਦਿਆਰਥੀਆਂ ਨੂੰ ਇਕਜੁੱਟਤਾ ਦੀ ਤਾਕਤ ਦਾ ਤੇ ਲੋਕਤਾਂਤ੍ਰਿਕ ਹੱਕਾਂ ਬਾਰੇ ਪਤਾ ਲੱਗੇਗਾ। ਕਿਸਾਨ ਸੰਘਰਸ਼ ਪੰਜਾਬ ਦੇ ਵਰਤਮਾਨ ਇਤਿਹਾਸ ਦਾ ਸਭ ਤੋਂ ਜ਼ਿਕਰਯੋਗ ਅਧਿਆਏ ਹੈ।
ਜ਼ਿਕਰਯੋਗ ਹੈ ਕਿ ਅਧਿਆਪਕ ਐਸੋਸੀਏਸ਼ਨ ਨੇ ਕਿਸਾਨ ਅੰਦੋਲਨ ਤੋਂ ਇਲਾਵਾ ਹੋਰ ਵੀ ਕਈ ਉੱਘੀਆਂ ਸ਼ਖਸੀਅਤਾਂ ਜਿਵੇਂ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਡਾ. ਬੀ.ਆਰ. ਅੰਬੇਡਕਰ, ਬਾਬਾ ਜੀਵਨ ਸਿੰਘ, ਸਾਵਿੱਤਰੀ ਫੂਲੇ, ਮਾਈ ਭਾਗੋ ਤੇ ਚਾਰ ਸਾਹਿਬਜ਼ਾਦੇ ਸ਼ਾਮਲ ਹਨ, ਦੇ ਜੀਵਨ ਅਤੇ ਵਿਚਾਰ ਵੀ ਸਕੂਲ ਪਾਠਕ੍ਰਮ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ: US ‘ਚ ਬਰਫ਼ੀਲੇ ਤੂਫ਼ਾਨ ਦਾ ਕਹਿਰ, ਹੁਣ ਤੱਕ 34 ਲੋਕਾਂ ਦੀ ਮੌਤ, -45 ਡਿਗਰੀ ਤੱਕ ਪਹੁੰਚਿਆ ਪਾਰਾ
ਦੂਜੇ ਪਾਸੇ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮੁੱਦੇ ਲਈ ਵਿਦਵਾਨਾਂ-ਮਾਹਿਰਾਂ ਦੀ ਇਕ ਕਮੇਟੀ ਬਣਾਈ ਜਾਵੇਗੀ। ਇਹ ਦੇਖਿਆ ਜਾਵੇਗਾ ਕਿ ਕੀ ਕਿਸਾਨ ਅੰਦੋਲਨ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਨਾਲ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: