Farmers of Fatehabad’s : ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਵੱਲੋਂ ਅੱਜ 34ਵੇਂ ਦਿਨ ਕਾਲੇ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਜਾਰੀ ਹੈ। ਵੱਖ-ਵੱਖ ਪਿੰਡਾਂ ਤੋਂ ਇਸ ਕਿਸਾਨੀ ਅੰਦੋਲਨ ਨੂੰ ਸਮਰਥਨ ਮਿਲ ਰਿਹਾ ਹੈ। ਪੰਜਾਬ ਦੇ ਨਾਲ-ਨਾਲ ਹਰਿਆਣਾ ਦੇ ਕਿਸਾਨ ਵੀ ਸਮਰਥਨ ਲਈ ਅੱਗੇ ਆ ਰਹੇ ਹਨ। ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਕਿਸਾਨ ਹਰੀ ਸਿੰਘ ਬਿਸ਼ਨੋਈ ਨਾਲ ਗੱਲ ਕੀਤੀ ਅਤੇ ਫਸਲੀ ਵਿਭਿੰਨਤਾ ਲਈ ਉਨ੍ਹਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ PM ਮੋਦੀ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਹ ਉਨ੍ਹਾਂ ਦੀਆਂ ਗੱਲਾਂ ਵਿਚ ਨਹੀਂ ਆਉਣ ਵਾਲੇ। ਇਸੇ ਲਈ ਫਤਿਆਬਾਦ ਜਿਲ੍ਹੇ ਦੇ ਬਿਸ਼ਨੋਈ ਪਿੰਡ ਵਿਖੇ ਨਧੌਰੀ ਨੇ ਕਿਸਾਨਾਂ ਨੇ ਕਿਹਾ ਕਿ ਪਿੰਡ ਵਿਚ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੀ ਸਹਾਇਤਾ ਲਈ ਇੱਕ ਦਾਨ ਮੁਹਿੰਮ ਚੱਲ ਰਹੀ ਹੈ। ਦਿੱਲੀ ਬਾਰਡਰ ‘ਤੇ ਕਿਸਾਨ ਨੇਤਾਵਾਂ ਨੇ ਇਹ ਵੀ ਦਾਅਵਾ ਕੀਤਾ ਕਿ ਕੁਝ ਪੰਚਾਇਤ ਮੈਂਬਰਾਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਤਿੰਨ ਖੇਤ ਕਾਨੂੰਨਾਂ ਖ਼ਿਲਾਫ਼ ਮਤਾ ਵੀ ਪਾਸ ਕੀਤਾ ਹੈ, ਹਾਲਾਂਕਿ ਅਧਿਕਾਰੀ ਇਸ ਦੀ ਪ੍ਰਮਾਣਿਕਤਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਪਿੰਡ ਦੇ ਇੱਕ ਸਾਬਕਾ ਸਰਪੰਚ, ਰਵਿੰਦਰ ਧਾਰਨੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੈਕਟਰ-ਟਰਾਲੀਆਂ ਵਿੱਚ ਬੈਠੇ ਕਿਸਾਨ ਮੰਗਲਵਾਰ ਨੂੰ ਦਿੱਲੀ ਸਰਹੱਦ ਲਈ ਰਵਾਨਾ ਹੋ ਗਏ ਅਤੇ ਉਨ੍ਹਾਂ ਲਈ ਫੰਡ ਇਕੱਠਾ ਕਰਨ ਦੀ ਮੁਹਿੰਮ ਵੀ ਪਿੰਡ ਵਿਚ ਚੱਲ ਰਹੀ ਹੈ। ਇੱਕ ਹੋਰ ਸਾਬਕਾ ਸਰਪੰਚ, ਕ੍ਰਿਸ਼ਨ ਬਿਸ਼ਨੋਈ ਨੇ ਕਿਹਾ, “3 ਲੱਖ ਰੁਪਏ ਇਕੱਠੇ ਕਰਨ ਤੋਂ ਇਲਾਵਾ ਪਿੰਡ ਵਾਸੀ ਅੰਦੋਲਨਕਾਰੀ ਕਿਸਾਨਾਂ ਨੂੰ ਘਿਓ ਅਤੇ ਕਣਕ ਦਾਨ ਵੀ ਕਰ ਰਹੇ ਹਨ।” ਇਕ ਕਿਸਾਨ ਆਗੂ ਮਨਦੀਪ ਨੱਥਵਾਨ ਨੇ ਦੱਸਿਆ ਕਿ ਤਿੰਨ ਟਰੈਕਟਰ-ਟਰਾਲੀਆਂ ਮੰਗਲਵਾਰ ਨੂੰ ਦਿੱਲੀ ਲਈ ਰਵਾਨਾ ਹੋਈਆਂ।
ਫਤਿਆਬਾਦ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ, ਰਾਮਸਵਰੂਪ ਧਨੀ ਗੋਪਾਲ ਨੇ ਕਿਹਾ, ਸਰਪੰਚ ਉਦੋਂ ਮੌਜੂਦ ਸੀ ਜਦੋਂ ਪੰਚਾਇਤ ਮੈਂਬਰਾਂ ਵੱਲੋਂ ਸੋਮਵਾਰ ਨੂੰ ਤਿੰਨ ਕਾਨੂੰਨਾਂ ਵਿਰੁੱਧ ਮਤਾ ਪਾਸ ਕੀਤਾ ਗਿਆ। “ਮੀਟਿੰਗ ਵਿਚ ਤਕਰੀਬਨ 100 ਕਿਸਾਨ ਤਿੰਨ ਫਾਰਮ ਕਾਨੂੰਨਾਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਲਈ ਹਾਜ਼ਰ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਅਸੀਂ ਕਾਲੇ ਕਾਨੂੰਨਾਂ ਵਿਰੁੱਧ ਲੜਾਂਗੇ। ਦੱਸ ਦੇਈਏ ਕਿ ਥੋੜ੍ਹੀ ਦੇਰ ‘ਚ ਕਿਸਾਨਾਂ ਤੇ ਕੇਂਦਰ ਵਿਚਾਲੇ ਬੈਠਕ ਸ਼ੁਰੂ ਹੋਣ ਵਾਲੀ ਹੈ ਤੇ ਦੇਖਣਾ ਇਹ ਹੈ ਕਿ ਚੜ੍ਹਦੇ ਸਾਲ ਤੋਂ ਪਹਿਲਾਂ ਸਰਕਾਰ ਕਿਸਾਨਾਂ ਦੀ ਸਮੱਸਿਆ ਦਾ ਕੋਈ ਹੱਲ ਲੱਭਦੀ ਹੈ ਜਾਂ ਨਹੀਂ।